27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫ਼ੀਸਦੀ ਬਕਾਇਆ ਡੀ. ਏ. ਤੁਰੰਤ ਜਾਰੀ ਕਰੇ- ਡਾ. ਕਰੀਮਪੁਰੀ

ਅਜੀਤ ਡੈਸਕ 02-05-2026
ਗੜ੍ਹਸ਼ੰਕਰ, 1 ਮਈ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੇ ਕੇਂਦਰੀ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਰੋਕਿਆ ਹੋਇਆ 18 ਫ਼ੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਸੂਬੇ ਦੇ ਲੱਖਾਂ ਪਰਿਵਾਰਾਂ ਨਾਲ ਸਰਾਸਰ ਧੱਕਾ ਹੈ | ਡਾ. ਕਰੀਮਪੁਰੀ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਮੌਜੂਦ ਸਰਕਾਰ ਮਾਨਯੋਗ ਹਾਈਕੋਰਟ ਦੇ ਫ਼ੈਸਲਿਆਂ ਨੂੰ ਵੀ ਅਣਦੇਖਿਆ ਕਰ ਰਹੀ ਹੈ | ਅਦਾਲਤ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਨਿਰਦੇਸ਼ਾਂ ਦੇ ਬਾਵਜੂਦ ਸਰਕਾਰ ਦਾ ਅੜੀਅਲ ਵਤੀਰਾ ਲੋਕਤੰਤਰ ਅਤੇ ਕਾਨੂੰਨ ਦੀ ਮਰਿਆਦਾ ਦੇ ਉਲਟ ਹੈ | ਪੰਜਾਬ ਸੰਭਾਲੋ ਮੁਹਿੰਮ ਅਤੇ ਲੋਕ ਮੁੱਦਿਆਂ ਬਾਰੇ ਡਾ. ਕਰੀਮਪੁਰੀ ਨੇ ਕਿਹਾ ਕਿ 'ਪੰਜਾਬ ਸੰਭਾਲੋ' ਮੁਹਿੰਮ ਦਾ ਮੁੱਖ ਮਕਸਦ ਹੀ ਪੰਜਾਬ ਦੇ ਹਰ ਵਰਗ ਨੂੰ ਇਨਸਾਫ਼ ਦਿਵਾਉਣਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਡੀ.ਏ. ਦਾ 18 ਫ਼ੀਸਦੀ ਬਕਾਇਆ ਤੁਰੰਤ ਜਾਰੀ ਨਾ ਕੀਤਾ ਗਿਆ ਤਾਂ ਬਹੁਜਨ ਸਮਾਜ ਪਾਰਟੀ 'ਪੰਜਾਬ ਸੰਭਾਲੋ' ਮੁਹਿੰਮ ਰਾਹੀਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਸਰਕਾਰ ਦੇ ਇਸ ਲੋਕ ਵਿਰੋਧੀ ਚਿਹਰੇ ਨੂੰ ਜਨਤਾ ਸਾਹਮਣੇ ਬੇਨਕਾਬ ਕਰੇਗੀ | ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕੱਲਰ ਖ਼ਾਲਸਾ ਸਕੂਲ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।