27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਨਾਇਬ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ | ਵਫ਼ਦ ਨੇ ਮੰਗ ਕੀਤੀ ਕਿ ਗੰਨੇ ਦੀ ਅਦਾਇਗੀ ਤੁਰੰਤ ਕੀਤੀ ਜਾਵੇ, ਹੜ੍ਹ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਡੀਏਪੀ ਖਾਦ ਦੀ ਕਮੀ ਨੂੰ ਪੂਰਾ ਕੀਤਾ ਜਾਵੇ, ਯੂਰੀਆ ਖਾਦ ਦੀ ਕਾਲਾਬਜ਼ਾਰੀ ਨੂੰ ਬੰਦ ਕਰਵਾਇਆ ਜਾਵੇ, ਬਿਜਲੀ ਕੱਟਾਂ ਨੂੰ ਬੰਦ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਛੇੜ ਦਿੱਤਾ ਜਾਵੇਗਾ | ਵਫ਼ਦ ਵਿਚ ਕਸ਼ਮੀਰ ਸਿੰਘ, ਜਗਦੀਪ ਸਿੰਘ, ਗੁਰਜੀਤ ਸਿੰਘ ਕੰਗ, ਗਣੇਸ਼ ਦੋਸਾਂਝ, ਰਮਨਦੀਪ ਸਿੰਘ, ਉਪਕਾਰ ਸਿੰਘ ਭੱਕਲ, ਸੁਖਵੀਰ ਸਿੰਘ ਨਰਵਾਲ, ਲਭਿੰਦਰ ਸਿੰਘ ਜੋੜਾ, ਸਰਪੰਚ ਹੀਰਾ ਸਿੰਘ, ਮੋਹਦੀਪ ਸਿੰਘ ਚੌਹਾਨ, ਪ੍ਰਦੀਪ ਖੁੱਡਾ, ਸਰਵਣ ਕੁਮਾਰ ਸ਼ਰਮਾ, ਗੁਰਮੇਲ ਸਿੰਘ, ਸਤਨਾਮ ਸਿੰਘ ਭੁੱਲਰ, ਲਖਵਿੰਦਰ ਸਿੰਘ ਬਾਠ, ਰਾਜਵਿੰਦਰ ਕੌਰ ਤੇ ਕਮਲਜੀਤ ਕੌਰ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ 'ਬਿਜ਼ਨਸ ਬਲਾਸਟਰ' ਸਕੀਮ ਤਹਿਤ ਸਰਕਾਰੀ ਸਕੂਲ ਮਨਸੂਰਪੁਰ ਵਿਖੇ ਪ੍ਰੋਗਰਾਮ ਅਗਲੀ ਖ਼ਬਰ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫ਼ੀਸਦੀ ਬਕਾਇਆ ਡੀ. ਏ. ਤੁਰੰਤ ਜਾਰੀ ਕਰੇ- ਡਾ. ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।