27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੀ. ਐੱਚ. ਸੀ. ਭੂੰਗਾ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ

ਅਜੀਤ ਡੈਸਕ 02-05-2026
ਹਰਿਆਣਾ, 1 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਹੇਠ ਸੀ. ਐੱਚ. ਸੀ. ਭੂੰਗਾ ਵਿਖੇ ਆਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਦੱਸਿਆ ਕਿ ਆਸ਼ਾ ਇੱਕ ਮਾਨਤਾ ਪ੍ਰਾਪਤ ਸਿਹਤ ਸਮਾਜਿਕ ਕਾਰਜਕਰਤਾ ਹੈ ਅਤੇ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ | ਆਸ਼ਾ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਦੀ ਹੈ | ਆਸ਼ਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ, ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਨਵਜੰਮੇ ਬੱਚਿਆਂ ਦਾ ਟੀਕਾਕਰਨ, ਟੀ. ਬੀ. ਅਤੇ ਕੈਂਸਰ ਜਾਗਰੂਕਤਾ, ਪੈਦਲ ਜਨ ਸੰਪਰਕ ਮੁਹਿੰਮਾਂ ਰਾਹੀਂ ਸਿਹਤ ਵਿਭਾਗ 'ਚ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ | ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਅਤੇ ਵੱਧ ਮਿਹਨਤਾਨਾ ਪ੍ਰਾਪਤ ਕਰਨ ਲਈ ਵਾਲੀਆਂ ਤਿੰਨ ਆਸ਼ਾ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਸ 'ਚ ਰਾਜਵਿੰਦਰ ਕੌਰ ਪੰਡੋਰੀ ਸੂਮਲਾਂ ਨੇ ਪਹਿਲਾ, ਕੁਲਵੰਤ ਕੌਰ ਹਰਿਆਣਾ ਨੇ ਦੂਜਾ ਅਤੇ ਸੁਖਵਿੰਦਰ ਕੌਰ ਚੱਕ ਲਾਦੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਜਸਤਿੰਦਰ ਸਿੰਘ ਬੀ.ਬੀ.ਈ., ਬਲਵਿੰਦਰ ਸਿੰਘ, ਅਨੂਪਮਾ, ਪ੍ਰਦੀਪ ਕੌਰ, ਜਤਿੰਦਰ ਕੁਮਾਰ ਅਤੇ ਹੋਰ ਆਸ਼ਾ ਵਰਕਰ ਸ਼ਾਮਲ ਸਨ |
ਪਿਛਲੀ ਖ਼ਬਰ ਸੰਸਥਾ 'ਸਵੇਰਾ' ਨੇ ਦਰਸ਼ਨ ਮੱਟੂ ਤੇ ਤਜਿੰਦਰ ਸੋਢੀ ਨੂੰ 'ਗੰਗਾ-ਯਮੁਨਾ ਹਾਰਮੋਨੀਅਸ ਐਵਾਰਡ' ਨਾਲ ਨਿਵਾਜਿਆ ਅਗਲੀ ਖ਼ਬਰ 'ਬਿਜ਼ਨਸ ਬਲਾਸਟਰ' ਸਕੀਮ ਤਹਿਤ ਸਰਕਾਰੀ ਸਕੂਲ ਮਨਸੂਰਪੁਰ ਵਿਖੇ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।