26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਚੱਬੇਵਾਲ ਕਾਲਜ ਦੇ ਬੀ. ਐੱਸ. ਸੀ. ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 02-05-2026
ਚੱਬੇਵਾਲ, 1 ਮਈ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿ ਰਾਏ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦਾ ਬੀ. ਐੱਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰ. ਡਾ.ਮਨਜੀਤ ਕੌਰ ਨੇ ਦੱਸਿਆ ਕਿ ਕਾਲਜ ਦੀ ਬੀ. ਐੱਸ. ਸੀ. ਫ਼ੈਸ਼ਨ ਡਿਜ਼ਾਈਨਿੰਗ ਸਮੈਸਟਰ ਪਹਿਲਾ ਦੇ ਨਤੀਜੇ 'ਚ ਰਮਨਦੀਪ ਕੌਰ ਦੇ 88 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਰਮਨਪ੍ਰੀਤ ਕੌਰ ਨੇ 84 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ ਅਤੇ ਸਿਮਰਨਪ੍ਰੀਤ ਕੌਰ ਨੇ 79 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਕਾਲਜ ਦੀਆਂ ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਦੀਆਂ ਬਾਕੀ ਵਿਦਿਆਰਥਣਾਂ ਨੇ ਵੀ ਵਧੀਆ ਅੰਕ ਲੈ ਕੇ ਕਾਲਜ ਦੇ ਸਟਾਫ਼ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ | ਇਸ ਮੌਕੇ ਸ੍ਰੀ ਗੁਰੂ ਹਰਿ ਸਾਹਿਬ ਕਾਲਜ ਚੱਬੇਵਾਲ ਦੇ ਸਰਪ੍ਰਸਤ ਸੰਤ ਬਾਬਾ ਨਿਹਾਲ ਸਿੰਘ ਅਤੇ ਬੀਬੀ ਯਸ਼ਪਾਲ ਕੌਰ ਖ਼ਾਲਸਾ ਨੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਨੀਟ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਅਗਲੀ ਖ਼ਬਰ ਏ. ਡੀ. ਸੀ. ਡਾ. ਬੰਬਾਹ ਵਲੋਂ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।