26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬੱਸ ਚਾਲਕ ਦੀ ਲਾਪ੍ਰਵਾਹੀ ਦੇ ਚੱਲਦਿਆਂ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਇਆ ਬੱਚਾ ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਸ਼ਾਸਨ ਤੇ ਬੱਸ ਚਾਲਕ 'ਤੇ ਲਾਪ੍ਰਵਾਹੀ ਦੇ ਲਗਾਏ ਦੋਸ਼

ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਊਨਾ ਰੋਡ 'ਤੇ ਪੈਂਦੇ ਪਿੰਡ ਬਸੀ ਕਿੱਕਰਾਂ ਵਿਖੇ ਇਕ ਨਿੱਜੀ ਸਕੂਲ ਦੀ ਬੱਸ ਦੇ ਚਾਲਕ ਦੀ ਲਾਪ੍ਰਵਾਹੀ ਦੇ ਚੱਲਦਿਆਂ 9 ਸਾਲਾ ਬੱਚਾ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆ ਕੇ ਜਖ਼ਮੀ ਹੋ ਗਿਆ | ਹਾਲਾਂਕਿ ਉਕਤ ਹਾਦਸੇ ਦੀ ਸੀ.ਸੀ.ਟੀ.ਵੀ. ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਹੋਏ ਬੱਚੇ ਅਰਮਾਨਦੀਪ ਸਿੰਘ ਦੇ ਪਿਤਾ ਕਮਲਜੀਤ ਸਿੰਘ ਤੇ ਦਾਦਾ ਨਿਸ਼ਾਨ ਸਿੰਘ ਪਿੰਡ ਬਸੀ ਕਿੱਕਰਾਂ ਨੇ ਦੱਸਿਆ ਕਿ ਅਰਮਾਨਦੀਪ ਸਿੰਘ ਇਕ ਨਿੱਜੀ ਸਕੂਲ 'ਚ ਤੀਸਰੀ ਜਮਾਤ 'ਚ ਪੜ੍ਹਦਾ ਹੈ | ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦਾ ਬੱਚਾ ਸਕੂਲ ਬੱਸ ਰਾਹੀਂ ਘਰ ਵਾਪਸ ਪਰਤਿਆ ਅਤੇ ਬੱਸ 'ਚੋਂ ਉਤਰ ਕੇ ਘਰ ਵੱਲ ਨੂੰ ਆ ਰਿਹਾ ਸੀ ਤਾਂ ਅਰਮਾਨਦੀਪ ਸਿੰਘ ਦੂਸਰੇ ਪਾਸਿਓਾ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਜ਼ਖ਼ਮੀ ਹੋ ਗਿਆ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਹਾਦਸਾ ਸਕੂਲ ਪ੍ਰਸ਼ਾਸਨ ਅਤੇ ਬੱਸ ਚਾਲਕ ਦੀ ਕਥਿਤ ਲਾਪ੍ਰਵਾਹੀ ਕਾਰਨ ਹੀ ਵਾਪਰਿਆ, ਕਿਉਂਕਿ ਬੱਸ 'ਚ ਸਿਰਫ਼ ਚਾਲਕ ਹੀ ਮੌਜੂਦ ਸੀ ਤੇ ਉਸ 'ਚ ਬੱਚਿਆਂ ਦੀ ਸੁਰੱਖਿਆ ਲਈ ਕੋਈ ਹੈਲਪਰ ਜਾਂ ਕੰਡਕਟਰ ਨਜ਼ਰ ਨਹੀਂ ਆ ਰਿਹਾ ਸੀ | ਉਨ੍ਹਾਂ ਕਿਹਾ ਕਿ ਬੱਸ ਚਾਲਕ ਨੇ ਬੱਚੇ ਨੂੰ ਬੱਸ 'ਚੋਂ ਉਤਾਰ ਦਿੱਤਾ ਤੇ ਜਦੋਂ ਬੱਚਾ ਇਕੱਲਿਆਂ ਹੀ ਸੜਕ ਪਾਰ ਕਰ ਰਿਹਾ ਸੀ ਤਾਂ ਇਹ ਹਾਦਸਾ ਵਾਪਰਿਆ | ਉਨ੍ਹਾਂ ਕਿਹਾ ਕਿ ਇਹ ਹਾਦਸਾ ਨਿੱਜੀ ਸਕੂਲ ਦੇ ਪ੍ਰਸ਼ਾਸਨ ਤੇ ਬੱਸ ਚਾਲਕ ਦੀ ਲਾਪ੍ਰਵਾਹੀ ਕਾਰਨ ਹੀ ਵਾਪਰਿਆ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਨੂੰ ਮੁੱਖ ਰੱਖਦਿਆਂ ਅਧਿਕਾਰੀ ਅਗਾਊਾ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ-ਅਕਾਸ਼ ਬਾਂਸਲ ਅਗਲੀ ਖ਼ਬਰ ਨੀਟ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।