23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜਥੇਦਾਰ ਰਵਿੰਦਰ ਸਿੰਘ ਚੱਕ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਕਣਕ ਭੇਜਣ ਲਈ ਸੰਗਤਾਂ ਦਾ ਧੰਨਵਾਦ

ਅਜੀਤ ਡੈਸਕ 02-05-2026
ਮੁਕੇਰੀਆਂ, 1 ਮਈ (ਰਾਮਗੜ੍ਹੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਹਲਕਾ ਮੁਕੇਰੀਆਂ ਤੋਂ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ ਨੇ ਸਮੂਹ ਹਲਕਾ ਮੁਕੇਰੀਆਂ ਦੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੀ ਨੇਕ ਕਿਰਤ ਕਮਾਈ ਵਿਚੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਲੰਗਰਾਂ ਵਾਸਤੇ ਸ੍ਰੀ ਦਰਬਾਰ ਸਾਹਿਬ ਵਿਖੇ ਤਿੰਨ ਟਰੱਕ ਕਣਕ ਦੀ ਸੇਵਾ ਕੀਤੀ | ਅੱਜ ਸ੍ਰੀ ਦਰਬਾਰ ਸਾਹਿਬ ਲਈ ਟਰੱਕਾਂ ਨੂੰ ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਤੋਂ ਰਵਾਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸੰਗਤ ਵਡਭਾਗੀ ਹੈ ਜੋ ਆਪਣੀ ਕਿਰਤ ਕਮਾਈ ਵਿਚੋਂ ਧਾਰਮਿਕ, ਸਮਾਜਿਕ ਅਤੇ ਲੰਗਰਾਂ ਵਾਸਤੇ ਸੇਵਾ ਕਰਦੇ ਹਨ | ਪ੍ਰਮਾਤਮਾ ਸਭ ਨੂੰ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਬਖ਼ਸ਼ੇ, ਪਰਿਵਾਰਾਂ ਨੂੰ ਤੰਦਰੁਸਤ ਅਤੇ ਚੜ੍ਹਦੀਕਲਾ ਵਿਚ ਰੱਖਣ | ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਮੀਤ ਕੌਰ ਗਿੱਲ, ਯੂਥ ਆਗੂ ਬਿਕਰਮ ਸਿੰਘ ਅੱਲਾ ਬਖ਼ਸ਼, ਹਰਮਨਜੀਤ ਸਿੰਘ ਚੱਕ, ਜਗਤਾਰ ਸਿੰਘ, ਬਲਵਿੰਦਰ ਸਿੰਘ ਪੁਰੀਕਾ, ਗੁਰਪ੍ਰੀਤ ਸਿੰਘ ਬਿਸ਼ਨਪੁਰ, ਹਰਭਜਨ ਸਿੰਘ ਮੰਝਪੁਰ, ਗੁਰਜੀਤ ਸਿੰਘ ਖ਼ਾਨਪੁਰ, ਸਤਨਾਮ ਸਿੰਘ, ਰਾਮ ਸਿੰਘ ਰਾਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਸਵੀਂ ਜਮਾਤ ਦੀ ਪ੍ਰੀਖਿਆ 'ਚੋਂ ਅੱਵਲ ਰਹੇ ਵਿਦਿਆਰਥੀਆਂ ਦਾ ਸਕੂਲ ਵੱਲੋਂ ਸਨਮਾਨ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਡਰਾਈਵਰ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।