21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 02-05-2026
ਦਸੂਹਾ, 1 ਮਈ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਹੀ ਅਗਰਸਰ ਰਿਹਾ ਹੈ | ਜਿੱਥੇ ਇੱਥੋਂ ਦੇ ਵਿਦਿਆਰਥੀਆਂ ਨੇ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੱਲ•ਾਂ ਮਾਰੀਆਂ ਹਨ, ਉਸ ਦੇ ਨਾਲ ਹੀ ਅਕਾਦਮਿਕ ਖੇਤਰ ਵਿੱਚ ਵੀ ਹਮੇਸ਼ਾ ਮੋਹਰੀ ਰਿਹਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ• ਦੁਆਰਾ ਨਵੀਂ ਸਿੱਖਿਆ ਨੀਤੀ 2020 ਦੇ ਅੰਤਰਗਤ ਦਸੰਬਰ 2025 ਦੇ ਐਲਾਨੇ ਗਏ ਨਤੀਜਿਆਂ ਵਿੱਚ ਬੀ. ਏ. ਭਾਗ ਦੂਜਾ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਇਸ ਵਾਰ ਦੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ. ਦੇ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਵਿਦਿਆਰਥਣ ਸੁਖਦੀਪ ਕੌਰ ਨੇ 7.88, ਵਿਦਿਆਰਥਣ ਅਰਾਧਨਾ ਤੇ ਵਿਦਿਆਰਥੀ ਜਤਿੰਦਰ ਸਿੰਘ ਨੇ 7.38 ਅਤੇ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 7.33 ਸੀ. ਜੀ. ਪੀ. ਏ. ਗ੍ਰੇਡ ਲੈ ਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਪਿ੍ੰਸੀਪਲ ਦੁਆਰਾ ਚੰਗਾ ਗ੍ਰੇਡ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਇਸ ਦਾ ਸਿਹਰਾ ਕਾਲਜ ਦੇ ਸਮੂਹ ਸਟਾਫ਼ ਸਿਰ ਬੰਨਿਆ |
ਪਿਛਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਵਿਚ ਸਾਇਬਰ ਸਕਿਊਰਟੀ ਵਰਕਸ਼ਾਪ ਅਗਲੀ ਖ਼ਬਰ ਮੇਜਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।