20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 'ਚ ਟੂਟੋਮਜਾਰਾ ਸਕੂਲ ਦੀਆਂ 3 ਵਿਦਿਆਰਥਣਾਂ ਰਹੀਆਂ ਅੱਵਲ

ਅਜੀਤ ਡੈਸਕ 02-05-2026
ਮਾਹਿਲਪੁਰ, 1 ਮਈ (ਰਜਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਟੂਟੋਮਜਾਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 2025 ਵਿਚ ਮੈਰਿਟ ਪ੍ਰਾਪਤ ਕਰਕੇ ਆਪਣਾ, ਸਕੂਲ ਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਹੈੱਡਮਾਸਟਰ ਬਲਬੀਰ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ ਹਰ ਸਾਲ ਅੱਠਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ (ਐਸ.ਸੀ.ਈ.ਆਰ.ਟੀ ਪੰਜਾਬ) ਵੱਲੋਂ ਲਈ ਜਾਂਦੀ ਹੈ ਤੇ ਇਸ ਵਾਰ ਪੂਰੇ ਪੰਜਾਬ ਵਿਚ ਕੁੱਲ 2210 ਬੱਚਿਆਂ ਦੀ ਚੋਣ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਹਰਮਨ, ਤਨਵੀਰ ਕੌਰ, ਸਿਮਰਪ੍ਰੀਤ ਨੇ ਮੈਰਿਟ ਪ੍ਰਾਪਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥਣਾਂ ਨੂੰ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ 12000 ਰੁਪਏ ਸਾਲਾਨਾ ਦੇ ਹਿਸਾਬ ਨਾਲ ਚਾਰ ਸਾਲ ਤੱਕ ਕੁੱਲ 48000 ਦਾ ਸਕਾਲਰਸ਼ਿਪ ਮਿਲੇਗਾ | ਇਸ ਮੌਕੇ ਸਕੂਲ ਸਟਾਫ਼ ਵਲੋਂ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਨਛੱਤਰ ਸਿੰਘ ,ਬਲਜੀਤ ਸਿੰਘ ਮੈਂਬਰ ਪੰਚਾਇਤ, ਸਕੂਲ ਦੇ ਸਟਾਫ਼ ਮੈਂਬਰ ਪੂਨਮ ਬੇਦੀ, ਵਰਿੰਦਰ ਕੌਰ, ਰੇਨੂੰ ਬਾਲਾ, ਅਮਰੀਕ ਸਿੰਘ, ਵਨੀਤਾ ਜੱਸਲ ,ਕੁਲਦੀਪ ਸਿੰਘ, ਅਨੀਤਾ ਰਾਣੀ, ਕੁਲਵਿੰਦਰ ਕੌਰ, ਪ੍ਰਵੀਨ ਕੌਰ, ਮਨਦੀਪ ਕੌਰ ਤੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਗ੍ਰਾਮ ਪੰਚਾਇਤ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਸੋਲਜਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੰਤ ਸਮਾਗਮ ਤੇ ਕੀਰਤਨ ਦਰਬਾਰ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।