20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੇਂਟ ਸੋਲਜਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪਾਲੀਟੈਕਨਿਕ ਚੱਬੇਵਾਲ ਦੇ ਸੀ. ਐੱਸ. ਈ. 5ਵੇਂ ਸਮੈਸਟਰ, ਈ. ਈ. ਤੀਸਰੇ ਸਮੈਸਟਰ, ਡੀ. ਐੱਮ. ਐੱਲ. ਟੀ. ਪਹਿਲੇ, ਤੀਸਰੇ ਤੇ 5ਵੇਂ ਸਮੈਸਟਰ ਤੇ ਐੱਮ. ਈ. 5ਵੇਂ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇੇ | ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ ਸੰਸਥਾ ਦੇ ਨਾਲ-ਨਾਲ ਆਪਣੇ ਮਾਤਾ-ਪਿਤਾ ਦਾ ਨਾਮ ਵੀ ਰੌਸ਼ਨ ਕੀਤਾ | ਪਿ੍ੰਸੀਪਲ ਇੰਜੀਨੀਅਰ ਹਰਜੀਤ ਸਿੰਘ ਨੇ ਦੱਸਿਆ ਕਿ ਹੋਣਹਾਰ ਵਿਦਿਆਰਥੀਆਂ ਪਵਨਦੀਪ ਕੌਰ, ਉਂਕਾਰ ਸਿੰਘ, ਜਸ਼ਨਪ੍ਰੀਤ ਸਿੰਘ, ਸਰਬਜੀਤ ਸਿੰਘ, ਅਮਨਜੋਤ ਕੌਰ, ਬਲਜੀਤ ਕੌਰ, ਬਲਜੀਤ ਕੌਰ, ਬਲਜੀਤ ਕੁਮਾਰਾ, ਲਵਪ੍ਰੀਤ, ਹਰਜੋਤ, ਨਾਨਕੀ, ਪੂਨਮ, ਬਲਵੰਤ ਸਿੰਘ, ਦਿਲਪ੍ਰੀਤ, ਹਰਪ੍ਰੀਤ, ਮਮਤਾ, ਰਾਮਨਦੀਪ, ਜੋਤੀ, ਜਸ਼ਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪਿ੍ੰਸ ਕੁਮਾਰ, ਪਿ੍ਅੰਕਾ, ਮੀਨਾਕਸ਼ੀ, ਸਾਜਦ ਅਹਿਮਦ, ਸੁਨੀਤਾ ਰਾਣੀ, ਅਮਰਦੀਪ, ਰੋਹਨਪਾਲ ਕੁਮਾਰ ਨੇ ਆਦਿ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੀ ਯੋਗਤਾ ਦਾ ਪ੍ਰਮਾਣ ਦਿੱਤਾ | ਪਿ੍ੰਸੀਪਲ ਹਰਜੀਤ ਸਿੰਘ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਤੇ ਸਟਾਫ਼ ਦੀ ਸ਼ਲਾਘਾ ਕੀਤੀ | ਗਰੁੱਪ ਦੀ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਬਾਬਾ ਜਵਾਹਰ ਦਾਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 'ਚ ਟੂਟੋਮਜਾਰਾ ਸਕੂਲ ਦੀਆਂ 3 ਵਿਦਿਆਰਥਣਾਂ ਰਹੀਆਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।