20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਆਮ ਆਦਮੀ ਕਲੀਨਿਕ ਦੀ ਚੈਕਿੰਗ

ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਟੀਕਾਕਰਨ ਇਮੀਊਨਾਈਜ਼ੇਸ਼ਨ ਅਫਸਰ ਡਾ. ਸੀਮਾ ਗਰਗ ਵੱਲੋਂ ਅੱਜ ਆਮ ਆਦਮੀ ਕਲੀਨਿਕ ਕੈਨਾਲ ਕਾਲੋਨੀ ਵਿੱਚ ਅਚਾਨਕ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਿਹਤ ਸੇਵਾਵਾਂ, ਟੀਕਾਕਰਨ ਗਤੀਵਿਧੀਆਂ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਟੀਕਾਕਰਨ ਸੈਸ਼ਨਾਂ ਦੀ ਹਾਜ਼ਰੀ ਰਜਿਸਟਰ, ਮਾਤਾ ਤੇ ਬੱਚਾ ਸੁਰੱਖਿਆ ਰਿਕਾਰਡ ਅਤੇ ਰੁਟੀਨ ਇਮੀਊਨਾਈਜ਼ੇਸ਼ਨ ਨਾਲ ਸੰਬੰਧਤ ਡਾਟਾ ਦੀ ਜਾਂਚ ਕੀਤੀ | ਉਨ੍ਹਾਂ ਨੇ ਕੋਲਡ ਚੇਨ ਸਿਸਟਮ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਟੀਕਿਆਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਿਹਤ ਸਹੂਲਤਾਂ ਆਮ ਲੋਕਾਂ ਲਈ ਮੁਫ਼ਤ ਹਨ ਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ | ਉਨ੍ਹਾਂ ਨੇ ਲੋਕਾਂ ਨੂੰ ਟੀਕਾਕਰਨ, ਮਾਤਾ ਤੇ ਬੱਚਾ ਸਿਹਤ ਸੇਵਾਵਾਂ ਅਤੇ ਹੋਰ ਸਰਕਾਰੀ ਸਿਹਤ ਯੋਜਨਾਵਾਂ ਨਾਲ ਜੁੜਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਸੁਧਾਰਿਆ ਜਾਵੇ ਅਤੇ ਲੋਕਾਂ ਨੂੰ ਸਮੇਂ-ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ |
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਾਬਾ ਜਵਾਹਰ ਦਾਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।