20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

ਅਜੀਤ ਡੈਸਕ 02-05-2026
ਹੁਸ਼ਿਆਰਪੁਰ, 1 ਮਈ (ਬਲਜਿੰਦਰਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫ਼ੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦੇਣ ਲਈ ਖ਼ਰੀਦੇ ਸਨ ਉਹ ਫ਼ੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ, ਉਸ ਵਿਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ, ਉਹ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ, ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦੇਵੇਗੀ ਜੋ ਪੋਸ਼ਣ ਅਭਿਆਨ ਦੇ ਅੰਡਰ ਉਨ੍ਹਾਂ ਲਈ ਖ਼ਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ | ਉਨ੍ਹਾਂ ਮੰਗ ਕੀਤੀ ਕਿ ਇਹਨਾਂ ਫਾਰਮਾਂ ਨੂੰ ਅੱਪਲੋਡ ਕਰਨ ਲਈ ਘੱਟੋ ਘੱਟ 100 ਰੁਪਏ ਪ੍ਰਤੀ ਫਾਰਮ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ | ਸਰਕਾਰ ਨੇ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੰੂ ਸਰਕਾਰ ਜਲਦ ਤੋਂ ਜਲਦ ਪੂਰਾ ਕਰੇ | ਉਨ੍ਹਾਂ ਕਿਹਾ ਕਿ ਮੰਗਾਂ ਨੂੰ ਮਨਵਾਉਣ ਲਈ ਮਈ ਮਹੀਨੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰ ਅੱਗੇ ਧਰਨੇ ਦਿੱਤੇ ਜਾਣਗੇ | ਇਸ ਮੌਕੇ ਸਰਬਜੀਤ ਕੌਰ ਜ਼ਿਲ੍ਹਾ ਜਨਰਲ ਸਕੱਤਰ, ਬਲਵਿੰਦਰ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਸੁਖ ਵਰਸ਼ਾ ਰਾਣੀ ਬਲਾਕ ਪ੍ਰਧਾਨ ਭੂੰਗਾ, ਸ਼ੀਲਾ ਦੇਵੀ ਮੀਤ ਪ੍ਰਧਾਨ ਭੂੰਗਾ, ਕੁਸਮ ਲਤਾ ਪੰਡੋਰੀ ਸੁਮਲਾ, ਸਿਮਰਨਜੀਤ ਕੌਰ ਚਿੱਪੜਾ, ਦਲਜੀਤ ਕੌਰ ਬੋਦਲਾ, ਰਜਿੰਦਰ ਕੌਰ ਧੂਤ ਕਲਾਂ ਮੰਜੂ ਰਾਣੀ ਹੁਸ਼ਿਆਰਪੁਰ, ਬਲਵਿੰਦਰ ਕੌਰ ਰੇਲਵੇ ਮੰਡੀ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਮਜ਼ਦੂਰ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਆਮ ਆਦਮੀ ਕਲੀਨਿਕ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।