28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਿਧਾਇਕ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਸੜਕ ਦਾ ਕੀਤਾ ਉਦਘਾਟਨ

ਅਜੀਤ ਡੈਸਕ 03-05-2026
ਹੁਸ਼ਿਆਰਪੁਰ, 2 ਮਈ (ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਤਿਆਰ ਕੀਤੀ ਸੜਕ ਦਾ ਉਦਘਾਟਨ ਕੀਤਾ | ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸੜਕ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੇਤਰ ਦੀ ਟਰੈਫਿਕ ਵਿਵਸਥਾ ਪਹਿਲਾਂ ਨਾਲੋਂ ਹੋਰ ਸੁਚੱਜੀ ਹੋਵੇਗੀ | ਇਸ ਮੌਕੇ 'ਤੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਮੁਤਾਬਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸ਼ਿਵ ਜੀ ਚੌਕ ਤੋਂ ਚਰਚ ਵਾਲੀ ਸੜਕ ਤੱਕ ਨਿਰਮਾਣ ਕਾਫੀ ਸਮੇਂ ਤੋਂ ਸਥਾਨਕ ਨਿਵਾਸੀਆਂ ਦੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ | ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਸਥਾਨਕ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਇਲਾਕੇ ਦੀਆਂ ਵਪਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਗਤੀ ਮਿਲੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ ਅਤੇ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ | ਜਿੰਪਾ ਨੇ ਭਰੋਸਾ ਦਵਾਇਆ ਕਿ ਹੁਸ਼ਿਆਰਪੁਰ ਦੇ ਸਮੁੱਚੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਜਨਹਿਤ ਕਾਰਜ ਲਗਾਤਾਰ ਜਾਰੀ ਰਹਿਣਗੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੁਮੇਸ਼ ਸੋਨੀ, ਵਰਿੰਦਰ ਵੈਦ ਅਤੇ ਕੌਂਸਲਰ ਮਨਜੀਤ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਬੀਬੀ ਗੁਰਪ੍ਰੀਤ ਕੌਰ ਲਹੌਰੀਆ ਨੂੰ ਸਮਾਜ ਸੇਵੀ ਆਗੂਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਵਿਧਾਇਕਾ ਕਟਾਰੀਆ ਵਲੋਂ ਬਣ ਰਹੇ ਨਵੇਂ ਪੁਲ ਦੇ ਕਾਰਜ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।