29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੀ. ਏ. ਵੀ. ਕਾਲਜ ਦੀ ਬੀ. ਸੀ. ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 03-05-2026
ਹੁਸ਼ਿਆਰਪੁਰ, 2 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਸੀ. ਏ. ਪਹਿਲੇ ਸਮੈਸਟਰ ਦੇ ਨਤੀਜੇ 'ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ 'ਚ ਗੁਰਸਿਮਰਨਜੋਤ ਕੌਰ ਨੇ 8.71 ਐਸ. ਜੀ. ਪੀ. ਏ. ਹਾਸਿਲ ਕਰਕੇ ਸੰਸਥਾ 'ਚੋਂ ਪਹਿਲਾ, ਕਾਮਰਨ ਉਲ ਹੱਕ ਖ਼ਾਨ ਨੇ 8.54 ਐਸ. ਜੀ. ਪੀ. ਏ. ਹਾਸਿਲ ਕਰਕੇ ਦੂਜਾ ਅਤੇ ਹਾਮਿਦ ਅਲੀ ਨੇ 8.46 ਐਸ. ਜੀ. ਪੀ. ਏ. ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ, ਪਿ੍ੰਸੀਪਲ ਪ੍ਰੋ: (ਡਾ:) ਵਿਨੈ ਕੁਮਾਰ ਨੇ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਵਿਦਿਆਰਥੀ ਜੀਵਨ ਸਿਰਫ਼ ਡਿਗਰੀ ਜਾਂ ਅੰਕ ਹਾਸਿਲ ਕਰਨ ਦਾ ਸਮੇਂ ਨਹੀਂ ਹੁੰਦਾ, ਬਲਕਿ ਇਸ ਦੌਰਾਨ ਆਪਣੇ ਚਰਿੱਤਰ ਦਾ ਨਿਰਮਾਣ ਕਰਨ ਤੇ ਆਪਣੇ ਸੁਪਨਿਆਂ ਨੂੰ ਹਕੀਕਤ 'ਚ ਬਦਲਣੇ ਦਾ ਵੀ ਸਮਾਂ ਹੁੰਦਾ ਹੈ | ਉਨ੍ਹਾਂ ਸਮੂਹ ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਪੀ ਕੇ ਸਦਨ ਦੀ ਮਾਣ ਮਰਿਆਦਾ ਨੂੰ ਢਾਹ ਲਾਈ-ਮਨਜੀਤ ਸਿੰਘ ਦਸੂਹਾ ਅਗਲੀ ਖ਼ਬਰ ਦਸਤਾਂ ਤੋਂ ਬਚਾਅ ਲਈ ਓ. ਆਰ. ਐੱਸ. ਅਤੇ ਜ਼ਿੰਕ ਦੀ ਵਰਤੋਂ ਕਰੋ-ਡਾ. ਸੀਮਾ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।