29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਪੀ ਕੇ ਸਦਨ ਦੀ ਮਾਣ ਮਰਿਆਦਾ ਨੂੰ ਢਾਹ ਲਾਈ-ਮਨਜੀਤ ਸਿੰਘ ਦਸੂਹਾ

ਅਜੀਤ ਡੈਸਕ 03-05-2026
ਟਾਂਡਾ ਉੜਮੁੜ, 2 ਮਈ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਸ਼ਰਾਬ ਪੀ ਕੇ ਪਵਿੱਤਰ ਸਦਨ ਦੀਆਂ ਮਾਣ ਮਰਿਆਦਾ ਨੂੰ ਢਾਹ ਲਾ ਕੇ ਪੰਜਾਬ ਦੇ ਲੋਕਾਂ ਦਾ ਵੱਡਾ ਅਪਮਾਨ ਕੀਤਾ ਤੇ ਦੁਨੀਆ ਭਰ ਵਿਚ ਪੰਜਾਬੀਆਂ ਦਾ ਸਿਰ ਨੀਵਾਂ ਕੀਤਾ, ਜਿਸ ਦੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਜਥੇਬੰਦੀ ਵਲੋਂ ਨਿੰਦਾ ਕਰਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਜਿਸ ਪਵਿੱਤਰ ਸਦਨ 'ਚ ਪੰਜਾਬ ਦੇ ਲੋਕ ਮਸਲੇ ਹੱਲ ਕਰਨ ਲਈ ਪੰਜਾਬ ਦੇ ਸੂਝਵਾਨ ਵੋਟਰ ਬੜੇ ਉਤਸ਼ਾਹ ਨਾਲ ਵਿਧਾਇਕਾ ਨੂੰ ਚੁਣ ਕੇ ਭੇਜਦੇ ਹਨ ਜਦੋਂ ਉਨ੍ਹਾਂ ਵਿਧਾਇਕਾਂ ਦਾ ਮੁਖੀ ਨਸ਼ੇ ਦੀ ਲੋਰ 'ਚ ਗੱਲ ਕਰੇ ਉਹ ਪਵਿੱਤਰ ਸਦਨ ਦੀ ਬਹੁਤ ਵੱਡੀ ਤੌਹੀਨ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਜੋ ਮੁੱਖ ਮੰਤਰੀ ਭਗਵੰਤ ਮਾਨ ਦੇ ਡੋਪ ਟੈੱਸਟ ਦੀ ਮੰਗ ਕੀਤੀ ਗਈ ਉਸ ਨੂੰ ਵਿਧਾਨ ਸਭਾ ਦੇ ਸਪੀਕਰ ਵਲੋਂ ਅਣਗੌਲਿਆ ਕਰਕੇ ਸਰਕਾਰ ਦੇ ਭਰੋਸੇ ਦੇ ਵੋਟ ਨੂੰ ਸਵੀਕਾਰ ਕਰਕੇ ਸਪੀਕਰ ਦੇ ਅਹੁਦੇ ਦੀ ਵੱਡੀ ਤੌਹੀਨ ਕੀਤੀ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਪੀ ਕੇ ਸਦਨ ਦੀ ਮਾਣ ਮਰਿਆਦਾ ਨੂੰ ਢਾਹ ਲਾਈ-ਮਨਜੀਤ ਸਿੰਘ ਦਸੂਹਾ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੀ ਬੀ. ਸੀ. ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।