29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

7 ਦੇ ਚੱਕਾ ਜਾਮ 'ਚ ਕਿਸਾਨ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ-ਸਮਰਾ

ਅਜੀਤ ਡੈਸਕ 03-05-2026
ਗੜ੍ਹਦੀਵਾਲਾ, 2 ਮਈ (ਚੱਗਰ)-ਗੰਨੇ ਦੀ ਬਕਾਇਆ ਰਾਸ਼ੀ ਜੋ ਕਿ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਹੈ ਦੀ ਅਦਾਇਗੀ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਵੀ ਨਹੀਂ ਕੀਤੀ ਗਈ, ਸੰਬੰਧੀ ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ 7 ਮਈ ਨੂੰ ਚੱਕਾ ਜਾਮ ਕਰਨ ਦੇ ਉਲੀਕੇ ਪ੍ਰੋਗਰਾਮ ਸੰਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ਸਰਕਲ ਗੜ੍ਹਦੀਵਾਲਾ 'ਚ ਜਥੇਬੰਦੀ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਕਿਸਾਨ ਵੀਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਪਰਮਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਵਲੋਂ ਯਕੀਨ ਦਵਾਇਆ ਜਾ ਰਿਹਾ ਹੈ ਕਿ ਉਹ ਆਪਣੇ ਹੱਕਾਂ ਲਈ ਪਰਿਵਾਰਾਂ ਸਮੇਤ ਇਸ ਚੱਕਾ ਜਾਮ ਪ੍ਰੋਗਰਾਮ ਵਿਚ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਵਲੋਂ ਸਹਾਇਕ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਦੇਣ ਅਤੇ ਮੁੱਖ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨਾਲ ਗੱਲਬਾਤ ਕਰਨ ਦੇ ਬਾਵਜੂਦ ਵੀ ਮਸਲੇ ਦਾ ਹੱਲ ਨਹੀਂ ਕੀਤਾ, ਜਿਸ ਕਾਰਨ ਜਥੇਬੰਦੀ ਵਲੋਂ ਮਜਬੂਰਨ ਫ਼ੈਸਲਾ ਲਿਆ ਗਿਆ ਹੈ ਕਿ 7 ਮਈ ਨੂੰ ਚੱਕਾ ਜਾਮ ਕੀਤਾ ਜਾਵੇਗਾ |
ਪਿਛਲੀ ਖ਼ਬਰ ਘਰਾਂ 'ਚ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਮੇਂ ਦੀ ਮੁੱਖ ਲੋੜ-ਗਿੱਦਾ ਅਗਲੀ ਖ਼ਬਰ ਘਰਾਂ 'ਚ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਮੇਂ ਦੀ ਮੁੱਖ ਲੋੜ-ਗਿੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।