29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਗੇਰਾ

ਅਜੀਤ ਡੈਸਕ 03-05-2026
ਹਾਜੀਪੁਰ, 2 ਮਈ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਰੀ ਬਹੁਮਤ ਨਾਲ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਵੱਲ ਲੋਕਾਂ ਦਾ ਰੁਝਾਨ ਵਧਿਆ ਹੈ ਤੇ ਪੰਜਾਬ ਦਾ ਕਿਸਾਨ, ਮੁਲਾਜ਼ਮ ਸਰਕਾਰ ਤੋਂ ਬੇਹੱਦ ਦੁਖੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਤੇ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ | ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਕਿਹਾ ਕਿ ਲੋਕਾਂ ਦਾ ਮੋਹ 'ਆਪ' ਸਰਕਾਰ ਤੋਂ ਭੰਗ ਹੋ ਚੁੱਕਾ ਹੈ ਤੇ ਲੋਕ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਬੈਠੇ ਹਨ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਲਖਵਿੰਦਰ ਸਿੰਘ ਟਿੰਮੀ, ਅਸ਼ੋਕ ਕੁਮਾਰ ਸਰਿਆਣਾ, ਸ਼ੇਰ ਸਿੰਘ ਢਾਡੇਕਟਵਾਲ, ਫ਼ਤਿਹ ਸਿੰਘ ਹਵੇਲਚਾਂਗ, ਕੁਲਦੀਪ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਆਈ. ਸੀ. ਐੱਸ. ਈ. 10ਵੀਂ ਦੇ ਨਤੀਜੇ 'ਚ ਮਾਊਾਟ ਕਾਰਮਲ ਸਕੂਲ ਦਾ ਅਮੋਦ ਪ੍ਰਭਾਕਰ ਵਲੋਂ ਜ਼ਿਲ੍ਹੇ 'ਚੋਂ ਅੱਵਲ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਮੇਜਰ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।