30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਕੂਲ ਆਫ਼ ਐਮੀਨੈਂਸ ਦਸੂਹਾ ਵਿਖੇ ਵਿਦਿਆਰਥਣ ਦਾ ਸਨਮਾਨ

ਅਜੀਤ ਡੈਸਕ 03-05-2026
ਦਸੂਹਾ, 2 ਮਈ (ਭੁੱਲਰ)-ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਸਾਇੰਸ ਗਰੁੱਪ ਦੀ ਵਿਦਿਆਰਥਣ ਅੰਸ਼ਿਕਾ ਦਾ ਪਿ੍ੰਸੀਪਲ ਗੁਰਦਿਆਲ ਸਿੰਘ ਵਲੋਂ ਸਨਮਾਨ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਨੇ 67 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਕੇ ਜੇ. ਈ. ਈ. ਮੇਨ ਪ੍ਰੀਖਿਆ ਨੂੰ ਪਾਸ ਕੀਤਾ ਜੋ ਕਿ ਸਕੂਲ ਆਫ਼ ਐਮੀਨੈਂਸ ਦਸੂਹਾ ਤੇ ਪੂਰੇ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥਣ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਵਿਕਾਸ ਭਵਨ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ | ਇਸ ਵਿਦਿਆਰਥਣ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਪਿ੍ੰਸੀਪਲ ਗੁਰਦਿਆਲ ਸਿੰਘ, ਸਮੂਹ ਅਧਿਆਪਕਾਂ ਤੇ ਆਪਣੇ ਮਾਤਾ ਪਿਤਾ ਨੂੰ ਦਿੱਤਾ, ਜਿਨ੍ਹਾਂ ਦੀ ਯੋਗ ਅਗਵਾਈ ਵਿਚ ਉਸ ਨੇ ਇਸ ਮੰਜ਼ਿਲ ਨੂੰ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਗੁਰਦਿਆਲ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਵਲੋਂ ਚੀਫ਼ ਇੰਜੀਨੀਅਰ ਬੰਗੜ ਦਾ ਸਨਮਾਨ ਅਗਲੀ ਖ਼ਬਰ ਨਵਜਾਤ ਸ਼ਿਸ਼ੂ ਸੰਭਾਲ ਤੇ ਮਾਤਾ-ਬੱਚਾ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਟਰੇਨਿੰਗ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।