01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

'ਆਪ' ਦੀ ਸਾਬਕਾ ਕੌਂਸਲਰ ਸੁਨੀਤਾ ਦੇਵੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 03-05-2026
ਹੁਸ਼ਿਆਰਪੁਰ, 2 ਮਈ (ਬਲਜਿੰਦਰਪਾਲ ਸਿੰਘ)-ਵਾਰਡ ਨੰਬਰ 50 ਤੋਂ 'ਆਪ' ਦੀ ਸਾਬਕਾ ਕੌਂਸਲਰ ਸੁਨੀਤਾ ਦੇਵੀ ਨੇ ਸਲਵਾੜਾ ਮੁਹੱਲਾ ਵਾਰਡ ਨੰਬਰ 50 ਵਿਖੇ ਕਰਵਾਏ ਸਮਾਗਮ ਦੌਰਾਨ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਭਾਜਪਾ ਆਗੂ ਤੀਕਸ਼ਣ ਸੂਦ, ਸਾਬਕਾ ਮੇਅਰ ਸ਼ਿਵ ਸੂਦ, ਵਿਨੋਦ ਪਰਮਾਰ ਜ਼ਿਲ੍ਹਾ ਮੀਤ ਪ੍ਰਧਾਨ, ਸਰਬਜੀਤ ਸਿੰਘ ਸਾਬਕਾ ਕੌਂਸਲਰ, ਗਗਨਦੀਪ ਸਿੰਘ ਆਦਿ ਹਾਜ਼ਰ ਸਨ | ਸਾਬਕਾ ਕੌਂਸਲਰ ਸੁਨੀਤਾ ਦੇਵੀ ਦੇ ਨਾਲ ਉਨ੍ਹਾਂ ਦੇ ਪਤੀ ਬਿੰਦਰ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਤੀਕਸ਼ਣ ਸੂਦ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਤੇ 'ਆਪ' ਦਾ ਕਾਰਜਕਾਲ ਵੀ ਦੇਖ ਲਿਆ ਹੈ, ਜਿੰਨੀ ਤਰੱਕੀ ਅਤੇ ਲੋਕਾਂ ਦੇ ਕੰਮ ਭਾਜਪਾ ਦੇ ਸਰਕਾਰ ਤੇ ਨਿਗਮ 'ਚ ਹੋਏ ਹਨ, ਉਨ੍ਹਾਂ ਕਿਸੇ ਹੋਰ ਦੇ ਸਮੇਂ ਨਹੀਂ ਹੋਇਆ | ਉਨ੍ਹਾਂ ਕਿਹਾ ਕਿ 7 ਰਾਜ ਸਭਾ ਮੈਂਬਰਾਂ ਦੇ ਨਾਲ-ਨਾਲ ਜੋ ਹੋਰ ਆਗੂ 'ਆਪ' ਨੂੰ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ ਉਨ੍ਹਾਂ ਨੂੰ ਇਸ ਗੱਲ ਤਾਂ ਪਤਾ ਲੱਗ ਗਿਆ ਹੈ ਕਿ ਜੇਕਰ ਪੰਜਾਬ ਦਾ ਵਿਕਾਸ ਕਰਵਾਉਣਾ ਹੈ ਤਾਂ ਭਾਜਪਾ ਦਾ ਸੱਤਾ 'ਚ ਆਉਣਾ ਬੇਹੱਦ ਜ਼ਰੂਰੀ ਹੈ | ਇਸ ਮੌਕੇ ਸ਼ਿਵ ਸੂਦ ਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਜੇ. ਪੀ. ਐਮ. ਓ. ਨੇ ਕੌਮਾਂਤਰੀ ਮਜ਼ਦੂਰ ਦਿਵਸ ਦੇ ਸ਼ਹੀਦਾਂ ਨੂੰ ਕੀਤਾ ਨਮਨ ਅਗਲੀ ਖ਼ਬਰ ਪਾਹਲੇਵਾਲ 'ਚ ਖੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।