01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਦਰਸ਼ਨ ਅਕਾਦਮੀ ਦਸੂਹਾ ਵਿਖੇ ਸਾਇੰਸ ਓਲੰਪਿਆਡ ਫਾਊਾਡੇਸ਼ਨ ਦਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 03-05-2026
ਦਸੂਹਾ, 2 ਮਈ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ. ਐੱਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਉਪਲਬਧੀਆਂ ਨੂੰ ਸਨਮਾਨਿਤ ਕਰਨ ਲਈ ਐੱਸ. ਓ. ਐੱਫ਼. (ਸਾਇੰਸ ਓਲੰਪਿਆਡ ਫਾਊਾਡੇਸ਼ਨ) ਦਾ ਇਨਾਮ ਵੰਡ ਸਮਾਰੋਹ ਕਰਵਾਇਆ | ਸਮਾਰੋਹ ਦੌਰਾਨ ਸਾਧਾਰਨ ਗਿਆਨ ਤੇ ਕਾਮਰਸ ਐੱਸ. ਓ. ਐੱਫ਼ ਪ੍ਰੀਖਿਆ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਜਸਕਰਨ ਸਿੰਘ ਤੇ ਜੈਸਮੀਨ ਕੌਰ ਨੂੰ ਜ਼ੋਨਲ ਪੱਧਰ 'ਤੇ ਸ਼ਾਨਦਾਰ ਰੈਂਕ ਪ੍ਰਾਪਤ ਕਰਨ ਕਰਕੇ ਗੋਲਡ ਮੈਡਲ ਆਫ਼ ਡਿਸਟਿੰਕਸ਼ਨ ਹਾਸਿਲ ਕੀਤਾ | ਇਸ ਮੌਕੇ ਹੋਰ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੀ ਭਰਪੂਰ ਸਰਾਹਨਾ ਕੀਤੀ ਗਈ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ, ਗਿਆਨ ਅਤੇ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਕਿਹਾ ਕਿ ਦਰਸ਼ਨ ਅਕਾਦਮੀ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ | ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਉੱਚੇ ਲਕਸ਼ ਨਿਰਧਾਰਿਤ ਕਰਕੇ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਰਭਜਨ ਸਿੰਘ, ਸ਼ਿਵਦੇਵ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਜੀਤ ਕੁਮਾਰ, ਕੁਲਦੀਪ ਸਿੰਘ, ਐੱਚ. ਐਮ. ਮੈਡਮ ਆਰਤੀ ਸ਼ਰਮਾ, ਮਿਸਿਜ਼ ਮਨਦੀਪ, ਕੰਚਨ, ਗੁਰਦੀਪ, ਨਿਰਮਲਜੀਤ, ਸਮਿ੍ਤੀ, ਕੁਲਜੀਤ, ਮੋਨਿਕਾ, ਸੁਖਵੀਰ, ਸ਼ਾਰਧਾ, ਮਨਿੰਦਰ ਕੌਰ, ਅਮਨਦੀਪ ਕੌਰ, ਲਿੱਲੀ, ਤਨਜੀਤ, ਕਾਮਨਾ, ਰਾਜਵਿੰਦਰ, ਨੀਹਾਰਿਕਾ, ਤਜਿੰਦਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਇਕ ਵਫ਼ਦ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਮਿਲੇਗਾ-ਚੌ... ਅਗਲੀ ਖ਼ਬਰ ਜੇ. ਪੀ. ਐਮ. ਓ. ਨੇ ਕੌਮਾਂਤਰੀ ਮਜ਼ਦੂਰ ਦਿਵਸ ਦੇ ਸ਼ਹੀਦਾਂ ਨੂੰ ਕੀਤਾ ਨਮਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।