02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਜੂਕੇਸ਼ਨ ਟਰੱਸਟ ਸਿੰਘਪੁਰ, ਦਸੂਹਾ, ਮੁਕੇਰੀਆਂ ਵਲੋਂ 303ਵਾਂ ਜਨਮ ਦਿਹਾੜਾ 5 ਨੂੰ

ਅਜੀਤ ਡੈਸਕ 03-05-2026
ਘੋਗਰਾ/ਨੰਗਲ ਬਿਹਾਲਾਂ, 2 ਮਈ (ਆਰ. ਐੱਸ. ਸਲਾਰੀਆ, ਵਿਨੋਦ ਮਹਾਜਨ)-ਕਿਲ੍ਹਾ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਜੂਕੇਸ਼ਨ ਟਰੱਸਟ ਸਿੰਘਪੁਰ ਦਸੂਹਾ ਮੁਕੇਰੀਆਂ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜੇ ਦੇ 5 ਮਈ ਨੂੰ ਕਿਲ੍ਹਾ ਸਿੰਘਪੁਰ (ਦਸੂਹਾ ਮੁਕੇਰੀਆਂ) ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਟਰੱਸਟ ਦੇ ਚੇਅਰਮੈਨ ਹਰਦੇਵ ਸਿੰਘ ਕੌਂਸਲ ਨੇ ਦੱਸਿਆ ਕਿ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ 3 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 5 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬਦੇ ਭੋਗ ਪਾਏ ਜਾਣਗੇ | ਉਪਰੰਤ ਸ਼ਬਦ ਕੀਰਤਨ ਹੋਵੇਗਾ ਉਪਰੰਤ ਖੁੱਲ੍ਹੇ ਪੰਡਾਲ 'ਚ ਮਹਾਰਾਜਾ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ | ਪ੍ਰੋਗਰਾਮ ਦੇ ਮੁੱਖ ਮਹਿਮਾਨ ਸੁਖਦੇਵ ਸਿੰਘ ਰਿਆਤ ਪ੍ਰਧਾਨ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦਿੱਲੀ, ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ, ਡਾ. ਰਾਜ ਕੁਮਾਰ ਮੈਂਬਰ ਪਾਰਲੀਮੈਂਟ, ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ ਆਦਿ ਸ਼ਾਮਿਲ ਹੋਣਗੇ | ਟਰੱਸਟ ਵਲੋਂ ਪਹਿਲੀ ਵਾਰ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਐਵਾਰਡ ਕੌਮ ਦੀ ਮਹਾਨ ਸ਼ਖ਼ਸੀਅਤ ਜਥੇਦਾਰ ਭਾਈ ਸਾਹਿਬ ਭਾਈ ਰਣਜੀਤ ਸਿੰਘ ਸਾਬਕਾ ਅਕਾਲ ਤਖ਼ਤ ਦੇ ਜਥੇਦਾਰ ਨੂੰ ਬਹੁਤ ਹੀ ਮਾਣ ਸਤਿਕਾਰ ਤੇ ਜੈਕਾਰਿਆਂ ਦੀ ਗੂੰਜ 'ਚ ਦਿੱਤਾ ਜਾਵੇਗਾ | ਇਸ ਮੌਕੇ ਵਾਈਸ ਚੇਅਰਮੈਨ ਪ੍ਰਦੀਪ ਸਿੰਘ ਪਲਾਹਾ ਵਾਈਸ ਚੇਅਰਮੈਨ, ਡਾਇਰੈਕਟਰ ਧਰਮਪਾਲ ਸਲਗੋਤਰਾ, ਹਰਬੰਸ ਸਿੰਘ ਪ੍ਰਧਾਨ ਟਾਂਡਾ, ਬਲਵੀਰ ਸਿੰਘ ਜਨਰਲ ਸਕੱਤਰ, ਲਖਵੀਰ ਸਿੰਘ ਮੈਨੇਜਰ, ਜਨਰਲ ਸਕੱਤਰ ਬਲਵੀਰ ਸਿੰਘ, ਦਵਿੰਦਰ ਸਿੰਘ ਘੋਗਰਾ ਕੈਸ਼ੀਅਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਆਈ. ਸੀ. ਐਸ. ਈ. ਦੀ 10ਵੀਂ ਦੀ ਪ੍ਰੀਖਿਆ 'ਚ ਰਿਧਿਮਾ ਗੋਇਲ ਨੇ 97.8 ਫ਼ੀਸਦੀ ਅੰਕ ਹਾਸਿਲ ਕੀਤੇ <br/> ਅਗਲੀ ਖ਼ਬਰ ਏ. ਜੇ. ਈ. ਹਰਮੇਸ਼ ਮਸੀਹ ਦੀ ਸੇਵਾ ਮੁਕਤੀ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।