08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪਲਾਹੜ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਕੌਮੀ ਵਜ਼ੀਫ਼ਾ ਪ੍ਰੀਖਿਆ ਕੀਤੀ ਪਾਸ

ਅਜੀਤ ਡੈਸਕ 04-05-2026
ਰਾਮਗੜ੍ਹ ਸੀਕਰੀ, 3 ਮਈ (ਕਟੋਚ)-ਸਰਕਾਰੀ ਸੀ. ਸੈਕੰਡਰੀ ਸਕੂਲ ਪਲਾਹੜ ਦੇ ਚਾਰ ਵਿਦਿਆਰਥੀਆਂ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਤੇ ਅਧਿਆਪਕਾਂ ਦਾ ਗੌਰਵ ਵਧਾਇਆ ਹੈ | ਸਕੂਲ ਪ੍ਰਮੁੱਖ ਗੁਰਮੇਲ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਰਜਨੀ ਬਾਲਾ, ਹਰਸ਼ਿਤਾ, ਵਿਦਿਆਰਥੀ ਸੁਸ਼ਾਂਤ ਕੁਮਾਰ ਤੇ ਕਾਰਤਿਕ ਸ਼ਰਮਾ ਨੇ ਉਕਤ ਕੌਮੀ ਪੱਥਰ ਦੀ ਪ੍ਰੀਖਿਆ ਪਾਸ ਕਰਕੇ ਸਰਕਾਰ ਵਲੋਂ ਮਿਲਣ ਵਾਲੇ ਵਿੱਦਿਅਕ ਵਜ਼ੀਫ਼ੇ ਲਈ ਦਾਅਵੇਦਾਰੀ ਪੇਸ਼ ਕੀਤੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਦਿਆਰਥੀਆਂ ਨੂੰ 12ਵੀਂ ਪੱਧਰ ਦੀ ਪੜ੍ਹਾਈ ਤੱਕ ਪ੍ਰਤੀ ਮਹੀਨੇ ਇਕ ਹਜ਼ਾਰ ਦੇ ਹਿਸਾਬ ਨਾਲ ਵਜ਼ੀਫ਼ਾ ਮਿਲੇਗਾ, ਜਿਸ ਨਾਲ ਮਾਪਿਆਂ ਦਾ ਪੜ੍ਹਾਈ ਤੇ ਆਰਥਿਕ ਬੋਝ ਘੱਟ ਹੋਵੇਗਾ | ਉਨ੍ਹਾਂ ਸਕੂਲ ਦੇ ਸਟਾਫ਼ ਦੀ ਇਸ ਉਪਲਬਧੀ ਲਈ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਦਾ ਸਿਹਰਾ ਮਿਹਨਤੀ ਅਧਿਆਪਕਾਂ ਨੂੰ ਜਾਂਦਾ ਹੈ |
ਪਿਛਲੀ ਖ਼ਬਰ ਟਾਂਡਾ ਵਿਖੇ ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਦਸਤਾਰ-ਏ-ਪੰਜਾਬ ਨੌਜਵਾਨ ਸਭਾ ਵਲੋਂ ਦਸਤਾਰ ਮੁਕਾਬਲੇ ਕਰਵਾਉਣ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।