11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕਸਬਾ ਹਾਜੀਪੁਰ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਅਜੀਤ ਡੈਸਕ 04-05-2026
ਹਾਜੀਪੁਰ, 3 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਡਾ. ਹਰਮਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਦੇ ਨਜ਼ਦੀਕ ਇਕ ਨੌਜਵਾਨ ਡਿੱਗਿਆ ਪਿਆ ਸੀ, ਜਿਸ ਨੂੰ ਸਥਾਨਕ ਦੋ ਤਿੰਨ ਵਿਅਕਤੀ ਸਰਕਾਰੀ ਹਸਪਤਾਲ ਲੈ ਕੇ ਆਏ ਸਨ ਪਰ ਉਸ ਦੀ ਮੌਤ ਹੋ ਚੁੱਕੀ ਸੀ | ਜਿਸ ਦੀ ਪਹਿਚਾਣ ਸੂਰਜ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਸਬਜੀਵਾਲਾ ਮੁਹੱਲਾ ਹਾਜੀਪੁਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਤਾਂ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ | ਉਕਤ ਨੌਜਵਾਨ ਦਾ ਸਸਕਾਰ ਅੱਜ ਸ਼ਮਸ਼ਾਨਘਾਟ ਹਾਜੀਪੁਰ ਵਿਖੇ ਪਰਿਵਾਰ ਵਲੋਂ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਪਹਿਲਾਂ ਲੋਕਾਂ ਦੇ ਆਗੂਆਂ ਨੂੰ ਨਜ਼ਰਬੰਦ ਕਰਨਾ ਸਰਕਾਰੀ ਤਾਨਾਸ਼ਾਹੀ-ਸਰਬਜੋਤ ਸਾਬੀ ਅਗਲੀ ਖ਼ਬਰ ਮਾਹਿਲਪੁਰ ਵਿਖੇ ਕਾਮਰੇਡ ਦਰਸ਼ਨ ਸਿੰਘ ਮੱਟੂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।