21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸੈਣੀ ਜਾਗਿ੍ਤੀ ਮੰਚ ਵਲੋਂ ਚੌਧਰੀ ਬਲਵੀਰ ਸਿੰਘ ਦੀ ਬਰਸੀ ਸੰਬੰਧੀ ਸਮਾਗਮ 10 ਨੂੰ

ਅਜੀਤ ਡੈਸਕ 05-05-2026
ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਸੈਣੀ ਭਵਨ ਨੇੜੇ ਗੰਜਾ ਸਕੂਲ ਊਨਾ ਰੋਡ ਹੁਸ਼ਿਆਰਪੁਰ 'ਚ ਸੈਣੀ ਜਾਗਿ੍ਤੀ ਮੰਚ ਦੀ ਮੀਟਿੰਗ ਕੁਲਵੰਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੌਧਰੀ ਬਲਵੀਰ ਸਿੰਘ ਦੀ ਬਰਸੀ 10 ਮਈ ਨੂੰ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਸਾਲ ਵੀ ਚੌਧਰੀ ਬਲਵੀਰ ਸਿੰਘ ਮੈਮੋਰੀਅਲ ਐਵਾਰਡ ਦਿੱਤਾ ਜਾਵੇਗਾ ਅਤੇ ਇਹ ਐਵਾਰਡ ਉਸ ਸੰਸਥਾ ਨੂੰ ਦਿੱਤਾ ਜਾਵੇਗਾ, ਜੋ ਸਮਾਜ ਸੇਵਾ 'ਚ ਅਹਿਮ ਯੋਗਦਾਨ ਪਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬਰਸੀ ਸੰਬੰਧੀ ਸਮਾਗਮ 10 ਮਈ ਨੂੰ ਸੈਣੀ ਭਵਨ ਨੇੜੇ ਗੰਜਾ ਸਕੂਲ ਵਿਖੇ ਹੋਵੇਗਾ | ਇਸ ਮੌਕੇ ਹਰਿੰਦਰ ਸੈਣੀ ਜਨਰਲ ਸਕੱਤਰ ਪੰਜਾਬ, ਪ੍ਰੇਮ ਸੈਣੀ ਜ਼ਿਲ੍ਹਾ ਪ੍ਰਧਾਨ, ਕਿਰਪਾਲ ਸਿੰਘ ਪਾਲੀ ਯੂਥ ਜ਼ਿਲ੍ਹਾ ਪ੍ਰਧਾਨ, ਹਰਮਿੰਦਰਜੀਤ ਸਿੰਘ, ਪਿਆਰੇ ਲਾਲ ਸੈਣੀ, ਮਦਨ ਲਾਲ, ਕਿ੍ਸ਼ਨ ਸੈਣੀ, ਹਰਵਿੰਦਰ ਸਿੰਘ, ਸੂਰਤ ਸਿੰਘ, ਚਮਨ ਲਾਲ, ਕਮਲਜੀਤ ਸਿੰਘ ਭੂਪਾ, ਸੁਖਦੇਵ ਸਿੰਘ ਸੈਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਲਮੀਕਿ ਆਸ਼ਰਮ ਨੂੰ ਅੰਮਿ੍ਤਸਰ ਦੀ ਤਰਜ਼ 'ਤੇ ਵਿਕਸਿਤ ਕੀਤਾ ਜਾਵੇਗਾ-ਤਲਵਾੜ ਅਗਲੀ ਖ਼ਬਰ ਭਾਜਪਾ ਵਲੋਂ ਜੰਗੀ ਲਾਲ ਮਹਾਜਨ ਦੀ ਅਗਵਾਈ ਹੇਠ ਜੇਤੂ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।