25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਿਧਾਇਕ ਘੁੰਮਣ ਵਲੋਂ ਪਿੰਡ ਕਮਾਲਪੁਰ ਵਿਖੇ ਵਿਕਾਸ ਕਾਰਜਾਂ ਦੇ ਚੈੱਕ ਭੇਟ

ਅਜੀਤ ਡੈਸਕ 10-05-2026
ਦਸੂਹਾ, 9 ਮਈ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਕਮਾਲਪੁਰ ਵਿਖੇ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਦਸੂਹਾ ਦੇ ਵੱਖ-ਵੱਖ ਪਿੰਡਾਂ 'ਚ ਬਿਨਾਂ ਭੇਦਭਾਵ ਗਰਾਂਟਾਂ ਦਿੱਤੀਆਂ ਗਈਆਂ ਹਨ ਤੇ ਵਿਕਾਸ ਕਾਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜੋ ਕਿ ਪਹਿਲਾਂ ਕਿਸੇ ਵੀ ਸਰਕਾਰ ਵਲੋਂ ਨਹੀਂ ਦਿੱਤੀ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਹਲਕੇ ਦੇ ਲਗਪਗ 60 ਤੋਂ ਵੱਧ ਪਿੰਡਾਂ ਵਿਚ ਮਲਟੀ ਖੇਡ ਪਾਰਕਾਂ ਵੀ ਸਥਾਪਤ ਕੀਤੀਆਂ ਗਈਆਂ ਹਨ ਅਤੇ ਪਿੰਡਾਂ ਦੀਆਂ ਗਲੀਆਂ-ਨਾਲੀਆਂ ਪੱਕੀਆਂ ਕਰਨ ਤੋਂ ਇਲਾਵਾ ਹੋਰ ਵੀ ਪ੍ਰਾਜੈਕਟ ਪਿੰਡਾਂ ਵਿਚ ਚਲਾਏ ਗਏ ਹਨ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਉਹ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਘੰੁਮਣ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ | ਇਸ ਮੌਕੇ ਕਮਾਲਪੁਰ ਸਰਪੰਚ, ਰਵਿੰਦਰ ਸਿੰਘ, ਨੰਬਰਦਾਰ ਕੇਵਲ ਸਿੰਘ, ਪੰਚ ਰਜਿੰਦਰ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਚੋਰਾਂ ਵਲੋਂ ਦੋ ਟਰਾਂਸਫਾਰਮਾਂ ਦਾ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਅੱਤੋਵਾਲ ਦੇ ਨਵੀਨੀਕਰਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।