30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਦੀ ਅਗਵਾਈ 'ਚ ਭਾਜਪਾ ਵਰਕਰਾਂ ਦੀ ਮੀਟਿੰਗ

ਅਜੀਤ ਡੈਸਕ 11-05-2026
ਹਾਜੀਪੁਰ, 10 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਪਿੰਡ ਨਮੋਲੀ ਹਾਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਸ਼ਮੀ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਹਲਕਾ ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪੰਜਾਬ ਦੀ ਵਿਗੜਦੀ ਹੋਈ ਕਾਨੂੰਨ ਵਿਵਸਥਾ, ਨਸ਼ਾ ਖੋਰੀ, ਚੋਰੀ ਦੀਆਂ ਵਾਰਦਾਤਾਂ ਤੇ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਿਹੜੀ ਸਮੱਸਿਆ ਤੁਸੀਂ ਦੱਸੀਆਂ ਹਨ ਇਨ੍ਹਾਂ ਨੂੰ ਸਰਕਾਰ ਤੇ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣ ਦੇ ਨਾਲ ਪਿੰਡ ਦੇ ਵਿਕਾਸ ਤੇ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਬਿੰਦੂ ਠਾਕੁਰ, ਉਪਦੇਸ਼ ਠਾਕੁਰ, ਠੇਕੇਦਾਰ ਜਰਨੈਲ ਸਿੰਘ, ਅਜੇ ਸ਼ਰਮਾ, ਅੰਕੁਸ਼, ਜੱਗੂ, ਕਾਲਾ ਪਠਾਨੀਆ, ਰਜੇਸ਼ ਰਾਜੂ, ਰਜੇਸ਼ ਠਾਕੁਰ, ਮਿੰਟਾ ਠਾਕੁਰ, ਹੈਪੀ ਠਾਕੁਰ, ਪ੍ਰੇਮ ਕੁਮਾਰ ਤੇ ਭੁਪਿੰਦਰ ਠਾਕੁਰ ਸਮੇਤ ਭਾਜਪਾ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਟੀ ਡਾਇਰੈਕਟਰ ਡੈਂਟਲ ਨੇ ਡੇਂਗੂ ਦੀ ਬਿਮਾਰੀ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਵਲੋਂ ਵਾਰਡ ਨੰਬਰ 44 ਤੇ 47 ਦੇ ਅੰਦਰ ਚੱਲ ਰਹੇ ਨਿਰਮਾਣ ਕਾਰਜਾਂ ਦੇ ਨਿਰੀਖਣ ਲਈ ਕੀਤਾ ਅਚਨਚੇਤ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।