ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲਾ ਮੈਜਿਸਟਰੇਟ ਮੇਜਰ ਡਾ. ਸੁਮਿਤ ਮੁੱਧ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ 'ਚ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ 'ਤੇ ਪਾਬੰਦੀ ਰਹੇਗੀ | ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਕਿਆਂ ਤੇ ਫੁਲਝੜੀਆਂ 'ਤੇ ਲਾਗੂ ਨਹੀਂ ਹੋਵੇਗੀ | ਇਸੇ ਤਰ੍ਹਾਂ ਗੱਡੀਆਂ ਆਦਿ ਵਿਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ 'ਤੇ ਵੀ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ | ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ 'ਚ ਵਜਾਏ ਜਾ ਸਕਦੇ ਹਨ | ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੈ | ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ | ਜਾਰੀ ਹੁਕਮ ਅਨੁਸਾਰ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ 'ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ ਸੰਬੰਧਤ ਜਗਾ ਦੇ ਆਵਾਜ਼ੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ | ਇਸ ਪਾਬੰਦੀ ਦਾ ਦਿਨ ਦੇ ਸਮੇਂ ਦਾ ਮਤਲਬ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੈ | ਇਹ ਹੁਕਮ ਸਰਕਾਰੀ ਮਸ਼ੀਨਰੀ ਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ | ਇਹ ਹੁਕਮ 7 ਜੁਲਾਈ 2026 ਤੱਕ ਲਾਗੂ ਰਹੇਗਾ |