31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਲੱਧੇਵਾਲ ਸਕੂਲ 'ਚ ਮਨਾਇਆ ਮਾਂ ਦਿਵਸ

ਅਜੀਤ ਡੈਸਕ 11-05-2026
ਮਾਹਿਲਪੁਰ, 10 ਮਈ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਚ ਮਾਂ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀ ਮਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਰਸਾਉਂਦੇ ਸੁੰਦਰ ਕਾਰਡ ਤਿਆਰ ਕਰਕੇ ਪੇਸ਼ ਕੀਤੇ ਗਏ | ਇਸ ਤੋਂ ਇਲਾਵਾ ਬੱਚਿਆਂ ਨੇ ਮਾਂ ਦੇ ਅਥਾਹ ਪਿਆਰ, ਤਿਆਗ ਤੇ ਮਮਤਾ ਨੂੰ ਦਰਸਾਉਂਦੀਆਂ ਭਾਵਪੂਰਨ ਸਕਿੱਟਾਂ ਵੀ ਪੇਸ਼ ਕੀਤੀਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਵਲੋਂ ਪੜ੍ਹਾਈ ਵਿਚ ਹਾਸਿਲ ਕੀਤੀਆਂ ਉੱਚ ਪ੍ਰਾਪਤੀਆਂ ਹੀ ਮਾਤਾ-ਪਿਤਾ ਲਈ ਸਭ ਤੋਂ ਵੱਡੀ ਖ਼ੁਸ਼ੀ ਹੁੰਦੀਆਂ ਹਨ, ਕਿਉਂਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਦਿਨ-ਰਾਤ ਮਿਹਨਤ ਕਰਦੇ ਹਨ | ਇਸ ਮੌਕੇ ਮੈਡਮ ਸੰਦੀਪ ਕੌਰ, ਸੰਤੋਸ਼ ਬੈਂਸ, ਰਜਨੀ ਬਾਲਾ, ਕੁਲਬੀਰ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਸ਼ਰਨਜੀਤ ਕੌਰ ਬੈਂਸ, ਕਰਮਜੋਤ ਕੌਰ ਜੈਸਮੀਨ ਕੌਰ, ਹਰਪ੍ਰੀਤ ਸਿੰਘ, ਰਮਨਦੀਪ ਸਿੰਘ, ਸਨੇਹ ਲਤਾ, ਸਤਵੰਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਵੱਖ-ਵੱਖ ਸੜਕ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਬਿੱਸੋਚੱਕ 'ਚ ਨਵੀਂ ਡਿਸਪੈਂਸਰੀ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।