31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਧਾਇਕ ਜਿੰਪਾ ਨੇ ਵੱਖ-ਵੱਖ ਸੜਕ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ

ਅਜੀਤ ਡੈਸਕ 11-05-2026
ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 32 ਤੇ 33 'ਚ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਵਿਧਾਇਕ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਨੇ ਸ਼ਹਿਰ ਵਿਚ ਬੁਨਿਆਦੀ ਵਿਕਾਸ ਕਾਰਜ ਕੀਤੇ ਹਨ ਤੇ ਇਨ੍ਹਾਂ ਵਿਕਾਸ ਕੰਮਾਂ ਨੂੰ ਲੈ ਕੇ ਜਨਤਾ ਵਿਚ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਨਤਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਵਾਰਡ ਵਿਚ ਪਹਿਲ ਦੇ ਆਧਾਰ 'ਤੇ ਕੰਮ ਕਰਵਾਏ ਜਾ ਰਹੇ ਹਨ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਬਲਰਾਜ ਸਿੰਘ ਚੌਹਾਨ, ਬਬਿਤਾ ਸ਼ਰਮਾ, ਬਲਬੀਰ ਸੈਣੀ ਸਮੇਤ ਹੋਰ ਪਤਵੰਤੇ ਵਿਅਕਤੀ ਤੇ ਹਲਕਾ ਵਾਸੀ ਵੀ ਮੌਜੂਦ ਰਹੇ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਬੋਦਲ ਛਾਉਣੀ ਦੇ ਵਿਕਾਸ ਲਈ 2 ਲੱਖ ਦਾ ਦਿੱਤਾ ਚੈੱਕ ਅਗਲੀ ਖ਼ਬਰ ਲੱਧੇਵਾਲ ਸਕੂਲ 'ਚ ਮਨਾਇਆ ਮਾਂ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।