ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪੱਛਮੀ ਬੰਗਾਲ 'ਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਹੁਣ ਵਿਕਾਸ ਦੇ ਨਵੇਂ ਰਸਤੇ ਖੁੱਲ੍ਹਣਗੇ ਤੇ ਕੇਂਦਰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਹੁਣ ਜਨਤਾ ਨੂੰ ਮਿਲ ਸਕੇਗਾ | ਖੰਨਾ ਨੇ ਕਿਹਾ ਕਿ ਵਿਰੋਧੀ ਦਲ ਆਪਣੇ ਨਿੱਜੀ ਸਵਾਰਥਾਂ ਖਾਤਿਰ ਕੇਂਦਰ ਸਰਕਾਰ ਦੁਆਰਾ ਦਿੱਤੇ ਜਾ ਰਹੇ ਲਾਭਾਂ ਤੋਂ ਵਾਂਝੇ ਰੱਖਦੇ ਹਨ ਪਰ ਹੁਣ ਪੱਛਮੀ ਬੰਗਾਲ ਵਿਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਵਿਕਾਸ ਨੂੰ ਨਵੀਂ ਗਤੀ ਮਿਲੇਗੀ ਅਤੇ ਜਨਤਾ ਤੱਕ ਕੇਂਦਰ ਦੀਆਂ ਯੋਜਨਾਵਾਂ ਦਾ ਲਾਭ ਸਿੱਧਾ ਪਹੁੰਚੇਗਾ |