ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ)-ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਲੈ ਕੇ ਹੜਤਾਲ ਸ਼ੁਰੂ ਦਿੱਤੀ | ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਪਹਿਲਾਂ ਤੋਂ ਹੀ ਹੜਤਾਲ ਚੱਲ ਰਹੀ ਹੈ | ਅੱਜ ਹੁਸ਼ਿਆਰਪੁਰ ਦੇ ਕਰਮਚਾਰੀ ਵੀ ਇਸ 'ਚ ਸ਼ਾਮਿਲ ਹੋ ਗਏ | ਜ਼ਿਲ੍ਹਾ ਕਰਨਜੋਤ ਆਦੀਆ ਨੇ ਕਿਹਾ ਕਿ ਮੁਲਾਜ਼ਮਾਂ ਨੇ ਪਿਛਲੇ ਸਾਲ ਸਤੰਬਰ ਮਹੀਨੇ 'ਚ ਜਦੋਂ ਹੜਤਾਲ ਕੀਤੀ ਸੀ ਤਾਂ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਆਪਣਾ ਵਾਅਦਾ ਪੁੂਰਾ ਨਹੀਂ ਕਰਦੀ, ਸਫਾਈ ਦਾ ਕੰਮ ਬੰਦ ਰਹੇਗਾ |