04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

100 ਦਿਨਾ ਰੋਜ਼ਗਾਰ ਦੀ ਗਰੰਟੀ ਨਾ ਮਿਲਣ 'ਤੇ ਮਨਰੇਗਾ ਵਰਕਰਾਂ ਵਲੋਂ ਰੋਸ ਧਰਨਾ

ਅਜੀਤ ਡੈਸਕ 12-05-2026
ਹੁਸ਼ਿਆਰਪੁਰ, 11 ਮਈ (ਨਰਿੰਦਰ ਸਿੰਘ ਬੱਡਲਾ)-ਮਿੰਨੀ ਸਕੱਤਰੇਤ ਸਾਹਮਣੇ ਮਨਰੇਗਾ ਵਰਕਰਾਂ ਵਲੋਂ 100 ਦਿਨਾਂ ਰੋਜ਼ਗਾਰ ਗਰੰਟੀ ਨਾ ਮਿਲਣ ਕਰਕੇ ਰੋਸ ਧਰਨਾ ਕੀਤਾ | ਇਸ ਦੌਰਾਨ ਵੱਡੀ ਗਿਣਤੀ 'ਚ ਮਨਰੇਗਾ ਮਜ਼ਦੂਰਾਂ ਨੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ | ਧਰਨੇ 'ਚ ਹਰਿਆਣਾ ਸੂਬੇ ਤੋਂ ਆਏ ਮਜ਼ਦੂਰ ਆਗੂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ਜਿਨ੍ਹਾਂ ਨੇ ਮਨਰੇਗਾ ਕਰਮਚਾਰੀਆਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ | ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਮਨਰੇਗਾ ਅਧੀਨ ਮਜ਼ਦੂਰਾਂ ਨੂੰ 100 ਦਿਨਾਂ ਦੇ ਰੋਜ਼ਗਾਰ ਦੀ ਕਾਨੂੰਨੀ ਗਰੰਟੀ ਦੇ ਬਾਵਜੂਦ ਪੂਰਾ ਕੰਮ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਮਨਰੇਗਾ ਐਕਟ 'ਚ ਕੀਤੇ ਗਏ ਹੇਰ-ਫੇਰ ਕਾਰਨ ਗ਼ਰੀਬ ਅਤੇ ਮਜ਼ਦੂਰ ਵਰਗ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਜ਼ਦੂਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਨਗਰ ਕੌਂਸਲ ਮੁਕੇਰੀਆਂ ਦੀਆਂ ਚੋਣਾਂ 'ਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ-ਸਾਬੀ 18 ਨੂੰ ਲੋਕ ਮਸਲਿਆਂ ਸੰਬੰਧੀ ਐੱਸ.... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਥੈਲੇਸੀਮੀਆ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।