04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਮੁਕੇਰੀਆਂ ਦੀਆਂ ਚੋਣਾਂ 'ਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ-ਸਾਬੀ 18 ਨੂੰ ਲੋਕ ਮਸਲਿਆਂ ਸੰਬੰਧੀ ਐੱਸ. ਡੀ. ਐੱਮ. ਦਫ਼ਤਰ ਅੱਗੇ ਲਗਾਇਆ ਜਾਵੇਗਾ ਧਰਨਾ

ਅਜੀਤ ਡੈਸਕ 12-05-2026
ਮੁਕੇਰੀਆਂ, 11 ਮਈ (ਰਾਮਗੜ੍ਹੀਆ)-ਸਰਬਜੋਤ ਸਿੰਘ ਸਾਬੀ ਸੀਨੀਅਰ ਕਾਂਗਰਸ ਆਗੂ ਵਲੋਂ ਮੁਕੇਰੀਆਂ ਵਿਖੇ ਆਪਣੇ ਨਿਵਾਸ ਸਥਾਨ 'ਤੇ ਕਾਂਗਰਸ ਵਰਕਰਾਂ ਤੇ ਅਹਿਮ ਆਗੂਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਨਗਰ ਕੌਂਸਲ ਮੁਕੇਰੀਆਂ ਦੀਆਂ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਨਾਲ ਹੀ 18 ਮਈ ਨੂੰ ਹਲਕੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ, ਟੁੱਟੀਆਂ ਸੜਕਾਂ, ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਪ੍ਰਤੀ ਅਗੇਤੇ ਪ੍ਰਬੰਧ ਨਾ ਕਰਨ, ਗੰਨੇ ਦੇ ਪ੍ਰਤੀ ਕੁਇੰਟਲ ਬਕਾਇਆ 68 ਰੁਪਏ, ਮੁਕੇਰੀਆਂ 'ਚ ਟ੍ਰੈਫ਼ਿਕ ਦੀ ਸਮੱਸਿਆ ਆਦਿ ਲੋਕ ਮਸਲਿਆਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਮੁਕੇਰੀਆਂ ਅੱਗੇ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ 'ਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸੰਬੰਧਿਤ ਕਾਂਗਰਸੀ ਵਰਕਰਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ | ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਮੁਕੇਰੀਆਂ ਦੀ ਜਨਤਾ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ | ਸ. ਸਾਬੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ | ਮੀਟਿੰਗ 'ਚ ਇਹ ਫ਼ੈਸਲਾ ਲਿਆ ਗਿਆ ਕਿ ਲੋਕਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ 18 ਮਈ ਨੂੰ ਐਸ. ਡੀ. ਐਮ. ਮੁਕੇਰੀਆਂ ਦੇ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਮੀਟਿੰਗ 'ਚ ਹਾਜ਼ਰ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਤਰਸੇਮ ਸਿੰਘ ਮਿਨਹਾਸ, ਜਸਵੰਤ ਸਿੰਘ ਰੰਧਾਵਾ, ਕੁਲਭੂਸ਼ਣ ਸੋਹਲ ਹਾਜੀਪੁਰ, ਅਸ਼ਵਨੀ ਕੁਮਾਰ ਐਮ. ਸੀ. ਮੁਕੇਰੀਆਂ, ਸਚਿਨ ਸਮਿਆਲ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸ਼ਮਸ਼ੇਰ ਸਿੰਘ ਸ਼ੇਰਾ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ, ਅਨਿਲ ਠਾਕੁਰ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ, ਵਿਨੋਦ ਕੁਮਾਰ ਪ੍ਰਧਾਨ ਨਗਰ ਕੌਂਸਲ ਮੁਕੇਰੀਆਂ, ਰਣਜੋਧ ਸਿੰਘ ਕੁੱਕੂ ਐਮ. ਸੀ. ਮੁਕੇਰੀਆਂ, ਰਜੇਸ਼ ਕੁਮਾਰ ਰੱਤੂ ਐਮ. ਸੀ. ਮੁਕੇਰੀਆਂ, ਸਤਿਨਾਮ ਸਿੰਘ ਕੌਲੀ ਐਮ.ਸੀ ਮੁਕੇਰੀਆਂ, ਬੇਅੰਤ ਸਿੰਘ ਰੰਧਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰੌਕੀ ਮੁਸ਼ਾਹਿਬਪੁਰ, ਮਜਿੰਦਰ ਸਿੰਘ ਸਰਪੰਚ ਮਹਿਤਾਬਪੁਰ, ਅਮਰੀਕ ਸਿੰਘ ਜਲਾਲਾ, ਬਲਬੀਰ ਸਿੰਘ ਟੀਟਾ, ਹਰਦੇਵ ਸਿੰਘ ਬੱਬੀ, ਸੁਸ਼ੀਲ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦਲ, ਹਰਦੇਵ ਸਿੰਘ ਸਾਬਾ ਮੈਂਬਰ ਬਲਾਕ ਸੰਮਤੀ ਮਹਿਤਾਬਪੁਰ, ਅਸ਼ੋਕ ਕੰਗ ਸਰਪੰਚ ਜਲਾਲਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਤੇਜ਼ ਤੂਫ਼ਾਨ ਤੇ ਮੀਂਹ ਨਾਲ ਜਨ-ਜੀਵਨ ਹੋਇਆ ਪ੍ਰਭਾਵਿਤ, ਮੱਕੀ ਦੀ ਫ਼ਸਲ ਨੁਕਸਾਨੀ ਟੁੱਟੇ ਦਰੱਖਤਾਂ ਕਾਰਨ ਲੱਗੇ ਜਾਮ ਤ... ਅਗਲੀ ਖ਼ਬਰ 100 ਦਿਨਾ ਰੋਜ਼ਗਾਰ ਦੀ ਗਰੰਟੀ ਨਾ ਮਿਲਣ 'ਤੇ ਮਨਰੇਗਾ ਵਰਕਰਾਂ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।