ਹਾਜੀਪੁਰ, 11 ਮਈ (ਜੋਗਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਦਸਵੀਂ ਜਮਾਤ ਦੇ ਘੋਸ਼ਿਤ ਕੀਤੇ ਨਤੀਜਿਆਂ 'ਚ ਸ਼ਹੀਦ ਅਰਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਰਿਆਣਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੇ 45 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ ਤੇ ਸਾਰੇ ਹੀ ਚੰਗੇ ਨੰਬਰ ਹਾਸਿਲ ਕਰਕੇ ਪਾਸ ਹੋਏ ਹਨ | ਸਕੂਲ ਦੀ ਵਿਦਿਆਰਥਣ ਸੰਜੀਵਨੀ ਨੇ 650 ਅੰਕਾਂ 'ਚੋਂ 602 ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾ, ਲਵਲੀ ਦੇਵੀ ਨੇ 650 ਅੰਕਾਂ 'ਚੋਂ 560 ਹਾਸਿਲ ਕਰਕੇ ਦੂਜਾ ਤੇ ਤਨਵੀ ਨੇ 650 ਅੰਕਾਂ 'ਚੋਂ 516 ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਦੀਪਕ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ |