05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੀ. ਐਨ. ਡੀ. ਸੀ. ਸੈ. ਸਕੂਲ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 12-05-2026
ਅੱਡਾ ਸਰਾਂ, 11 ਮਈ (ਮਸੀਤੀ)-ਬੀ. ਐਨ .ਡੀ. ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਕੁਲ 61 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਦਿੱਤੀ, ਜਿਸ 'ਚ 40 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ ਗਣਿਕਾ ਸ਼ਰਮਾ (576), ਧਰੂਵੀ (575), ਰੀਆ ਨੇ (557) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਆਪਣਾ ਨਾਂਅ ਰੌਸ਼ਨ ਕੀਤਾ | ਇਸ ਤੋਂ ਇਲਾਵਾ ਗੁਰਜਾਪ ਕੌਰ (556), ਅਕਿ੍ਤੀ (549), ਗੁਰਲੀਨ ਕੌਰ (537) ਅਤੇ ਨਵਦੀਪ ਕੌਰ (535), ਸਿਮਰਦੀਪ ਕੌਰ (518), ਜਸਲੀਨ ਨੇ 514 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਨਤੀਜਾ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਜੈ ਕਿ੍ਸ਼ਨ ਮਹਿਤਾ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਧਿਆਪਕਾਂ ਦੀ ਯੋਗ ਅਗਵਾਈ ਤੇ ਮਾਤਾ ਪਿਤਾ ਦੇ ਅਸ਼ੀਰਵਾਦ ਨੂੰ ਦਿੱਤਾ | ਇਸ ਮੌਕੇ ਇੰਜੀਨੀਅਰ ਅਨਿਲ ਮਹਿਤਾ, ਅਮਿੱਤ ਕੁਮਾਰ, ਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਮੈਡਮ ਕੋਮਲ, ਮੈਡਮ ਪਰਮਜੀਤ ਕੌਰ, ਮੈਡਮ ਮਨਦੀਪ ਕੌਰ, ਮੈਡਮ ਰਾਜਵਿੰਦਰ ਕੌਰ, ਮੈਡਮ ਅਮਨਜੀਤ ਕੌਰ, ਮੈਡਮ ਬੰਦਨਾ, ਮੈਡਮ ਜਸਵੀਰ ਕੌਰ, ਮੈਡਮ ਸਵਾਤੀ, ਮੈਡਮ ਜ਼ੀਨਤ, ਮੈਡਮ ਮਨਿੰਦਰ ਕੌਰ, ਮੈਡਮ ਗੁਰਬਖ਼ਸ਼ ਕੌਰ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 10ਵੀਂ ਦੇ ਐਲਾਨੇ ਨਤੀਜੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੀ ਰਹੀ ਝੰਡੀ ਸਕੂਲ ਦੀ ਰੀਆ ਰਾਣੀ ਸਮ... ਅਗਲੀ ਖ਼ਬਰ ਅਜਨੋਹਾ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।