ਅੱਡਾ ਸਰਾਂ, 11 ਮਈ (ਹਰਜਿੰਦਰ ਸਿੰਘ ਮਸੀਤੀ)-ਬੀ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਲਦੇਵ ਸਿੰਘ, ਰਜਿੰਦਰ ਸਿੰਘ ਬੀਰਮਪੁਰ, ਮੈਡਮ ਅਰਚਨਾ ਠਾਕੁਰ ਨੇ ਦੱਸਿਆ ਕਿ ਨਤੀਜੇ 'ਚ ਸੰਦੀਪ ਕੌਰ ਨੇ 576 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਬਲਜੋਤ ਕੌਰ ਨੇ 566 ਅੰਕ ਪ੍ਰਾਪਤ ਕਰਕੇ ਦੂਜਾ ਤੇ ਹਰਲੀਨ ਕੌਰ ਨੇ 541 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ਸਰਵਣ ਸਿੰਘ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਦੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |