05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਲਿਸ ਹਾਈ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 12-05-2026
ਮਾਹਿਲਪੁਰ, 11 ਮਈ (ਰਜਿੰਦਰ ਸਿੰਘ)-10ਵੀਂ ਜਮਾਤ ਦੇ ਨਤੀਜੇ 'ਚ ਐਲਿਸ ਹਾਈ ਸਕੂਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਐਮ. ਡੀ. ਪ੍ਰੋ. ਅਜੀਤ, ਪ੍ਰੈਜ਼ੀਡੈਂਟ ਦਲਵਿੰਦਰ ਅਜੀਤ ਤੇ ਪਿ੍ੰ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਏਕਤਾ ਰਾਮੀ ਨੇ 96 ਫ਼ੀਸਦੀ ਅੰਕ ਲੈ ਕੇ ਪਹਿਲਾ, ਅੰਜਲੀ ਤੇ ਜਸ਼ਨਪ੍ਰੀਤ ਕੌਰ ਨੇ 95 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਭਵਦੀਪ ਸਿੰਘ ਨੇ 92 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਤੋਂ ਇਲਾਵਾ 8 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਐਮ. ਡੀ. ਪ੍ਰੋ.ਅਜੀਤ ਸਮੇਤ ਪਿ੍ੰਸੀਪਲ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਹੋਰ ਉਜਵਲੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਏ. ਐਸ. ਸਕੂਲ ਮੁਕੇਰੀਆਂ ਦੇ ਵਿਦਿਆਰਥੀ ਨਵਦੀਪ ਸਿੰਘ ਮੈਰਿਟ 'ਚ ਅਗਲੀ ਖ਼ਬਰ ਬੀ. ਐੱਸ. ਡੀ. ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।