05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਏ. ਐਸ. ਸਕੂਲ ਮੁਕੇਰੀਆਂ ਦੇ ਵਿਦਿਆਰਥੀ ਨਵਦੀਪ ਸਿੰਘ ਮੈਰਿਟ 'ਚ

ਅਜੀਤ ਡੈਸਕ 12-05-2026
ਮੁਕੇਰੀਆਂ, 11 ਮਈ (ਰਾਮਗੜ੍ਹੀਆ)-ਦਸਵੀਂ ਦੇ ਨਤੀਜਿਆਂ ਦੌਰਾਨ ਜਾਰੀ ਕੀਤੀ ਮੈਰਿਟ ਸੂਚੀ ਵਿਚ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਸਪੁੱਤਰ ਜਰਨੈਲ ਸਿੰਘ ਵਾਸੀ ਗੋਲੜਾ ਨੇ 144ਵਾਂ ਤੇ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ 14ਵਾਂ ਸਥਾਨ ਹਾਸਿਲ ਕਰਕੇ ਆਪਣੇ ਇਲਾਕੇ, ਮਾਂ ਬਾਪ ਤੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਨੀਰਜ ਘਈ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਥੇ ਪ੍ਰਬੰਧਕੀ ਕਮੇਟੀ ਦੀ ਦੂਰ-ਦਿ੍ਸ਼ਟੀ ਅਤੇ ਯੋਗ ਅਗਵਾਈ ਸਦਕਾ ਸਕੂਲ ਨੇ ਇਹ ਸਫਲਤਾ ਹਾਸਿਲ ਕੀਤੀ ਹੈ, ਉਥੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਦੇ ਨਤੀਜੇ ਸਦਕਾ ਇਸ ਵਿਦਿਆਰਥੀ ਨੇ ਮੈਰਿਟ ਸੂਚੀ 'ਚ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਰੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਬੜੇ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ | ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਕੁੰਵਰ ਰਜੇਸ਼ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਨਵਦੀਪ ਸਿੰਘ ਤੋਂ ਪ੍ਰੇਰਨਾ ਲੈ ਕੇ ਮਿਹਨਤ ਕਰਨੀ ਚਾਹੀਦੀ ਹੈ | ਪ੍ਰਬੰਧਕੀ ਕਮੇਟੀ ਦੇ ਮੈਨੇਜਰ ਡਾ. ਰਜੇਸ਼ ਲਖਨਪਾਲ ਨੇ ਵਿਦਿਆਰਥੀ ਨਵਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹੋ ਜਿਹੇ ਵਿਦਿਆਰਥੀ ਸਕੂਲ ਦਾ ਮਾਣ ਹਨ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਤੋਂ ਪ੍ਰੇਰਨਾ ਲੈ ਕੇ ਜੀਵਨ ਵਿਚ ਚੰਗਾ ਮੁਕਾਮ ਹਾਸਿਲ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਪ੍ਰੋ. ਐਸ. ਐਮ. ਸ਼ਰਮਾ, ਅਮਿਤ ਕੁਮਾਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਜੀ. ਏ. ਡੀ. ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਐਲਿਸ ਹਾਈ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।