05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜੀ. ਏ. ਡੀ. ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 12-05-2026
ਹੁਸ਼ਿਆਰਪੁਰ, 11 ਮਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜੇ 'ਚ ਜੀ. ਏ. ਡੀ. ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦੇ ਬੱਚਿਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਦੇ ਪਿ੍ੰ. ਸਤਨਾਮ ਸਿੰਘ ਨੇ ਦੱਸਿਆ ਕਿ ਇੰਦਰਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ 650 ਚੋਂ 626 ਅੰਕ ਪ੍ਰਾਪਤ ਕਰਕੇ ਮੈਰਿਟ 'ਚ ਸਥਾਨ ਹਾਸਿਲ ਕਰਕੇ ਪੰਜਾਬ 'ਚ 19ਵਾਂ ਸਥਾਨ ਹਾਸਿਲ ਕੀਤਾ ਜਦਕਿ ਸਕੂਲ 'ਚੋਂ ਪਹਿਲਾ, ਮੇਹਰਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ 650 'ਚੋਂ 611 ਅੰਕ ਹਾਸਿਲ ਕਰਕੇ ਦੂਜਾ ਸਥਾਨ ਜਦਕਿ ਏਕਤਾ ਕੌਰ ਪੁੱਤਰੀ ਕਰਮਜੀਤ ਸਿੰਘ ਨੇ 650 'ਚੋਂ 602 ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਂਸਲ ਕੀਤਾ | ਉਨ੍ਹਾਂ ਦੱਸਿਆ ਕਿ ਕੁੱਲ 93 ਵਿਦਿਆਰਥੀਆਂ 'ਚੋਂ 7 ਬੱਚਿਆਂ ਨੇ 90 ਫ਼ੀਸਦੀ ਤੋਂ ਵੱਧ ਪ੍ਰਾਪਤ ਕੀਤੇ | ਇਸ ਮੌਕੇ ਬੱਚਿਆਂ ਨੂੰ ਪਿ੍ੰ. ਸਤਨਾਮ ਸਿੰਘ ਵਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਬਾਕੀ ਬੱਚਿਆਂ ਨੂੰ ਅੱਗੇ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕ ਜਸਦੀਪ ਸਿੰਘ, ਧਰਮਜੀਤ ਸਿੰਘ, ਪਰਮਿੰਦਰ ਕੌਰ, ਸੀਮਾ ਸ਼ਰਮਾ, ਅਮਨਦੀਪ ਕੌਰ, ਮਨਪ੍ਰੀਤ ਸਿੰਘ, ਸਿਮਰਨ, ਗੀਤਾਂਜਲੀ, ਪਰਮਜੀਤ ਕੌਰ, ਮਨਜਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਲੇਅ ਵੇ ਮਾਡਲ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਏ. ਐਸ. ਸਕੂਲ ਮੁਕੇਰੀਆਂ ਦੇ ਵਿਦਿਆਰਥੀ ਨਵਦੀਪ ਸਿੰਘ ਮੈਰਿਟ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।