05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪਲੇਅ ਵੇ ਮਾਡਲ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-05-2026
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਦੇ ਨਤੀਜੇ 'ਚ ਪਲੇਅ ਵੇ ਮਾਡਲ ਸਕੂਲ, ਸਰਕਾਰੀ ਕਾਲਜ ਰੋਡ, ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਤੇ ਦੂਜੇ ਦਰਜੇ 'ਚ ਪਾਸ ਹੋਏ | ਸਕੂਲ ਪਿ੍ੰ. ਏ. ਐੱਸ. ਟਾਟਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਮਾਰੀ ਅਨੰਨਿਆ ਨੇ 91 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ, ਸ਼ਰੂਤੀ ਨੇ 90 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਮਾਨਿਆ ਨੇ 84 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਅਤੇ ਏਾਜਲ ਯਾਦਵ ਨੇ 82 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਏ. ਐਸ. ਟਾਟਰਾ ਨੇ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਸਫਲਤਾ ਪ੍ਰਾਪਤ ਕਰਨ ਲਈ ਭਵਿੱਖ ਵਿਚ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕਹਾਰਪੁਰ ਵਿਖੇ 5ਵਾਂ ਸੈਵਨ-ਏ ਸਾਈਡ ਰਾਤਰੀ ਫੁੱਟਬਾਲ ਟੂਰਨਾਮੈਂਟ 14 ਤੋਂ ਅਗਲੀ ਖ਼ਬਰ ਜੀ. ਏ. ਡੀ. ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।