06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮੁਕੇਰੀਆਂ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ

ਅਜੀਤ ਡੈਸਕ 12-05-2026
ਮੁਕੇਰੀਆਂ, 11 ਮਈ (ਰਾਮਗੜ੍ਹੀਆ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦੀ ਜਥੇਬੰਦਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੇ ਕੌਸ਼ਲ ਸੇਠੂ ਦੀ ਪ੍ਰਧਾਨਗੀ ਹੇਠ ਮੁਕੇਰੀਆਂ ਵਿਖੇ ਹੋਈ | ਮੀਟਿੰਗ ਵਿਚ ਰਾਸ਼ਟਰੀ ਸਕੱਤਰ, ਪੰਜਾਬ ਦੇ ਸਹਿ-ਇੰਚਾਰਜ ਤੇ ਜੰਮੂ ਤੋਂ ਵਿਧਾਇਕ ਡਾ. ਨਰਿੰਦਰ ਸਿੰਘ ਰੈਨਾ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਤੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀ, ਸੂਬਾ ਕਾਰਜਕਾਰਨੀ ਮੈਂਬਰ, ਮੰਡਲ ਮੁਖੀ ਤੇ ਜਨਰਲ ਸਕੱਤਰ, ਮੋਰਚਿਆਂ ਦੇ ਮੁਖੀ ਤੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ ਮੌਜੂਦ ਸਨ | ਮੀਟਿੰਗ ਦੌਰਾਨ ਡਾ. ਨਰਿੰਦਰ ਸਿੰਘ ਰੈਨਾ ਨੇ ਮੰਡਲ ਮੁਖੀਆਂ ਤੇ ਅਹੁਦੇਦਾਰਾਂ ਨਾਲ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਬੂਥ ਪੱਧਰ 'ਤੇ ਭਾਜਪਾ ਦਾ ਸੰਗਠਨ ਜਿੰਨਾ ਮਜ਼ਬੂਤ ਹੋਵੇਗਾ, ਪਾਰਟੀ ਓਨੀ ਹੀ ਮਜ਼ਬੂਤ ਹੋਕੇ ਲੋਕਾਂ ਤੱਕ ਪਹੁੰਚੇਗੀ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਭਾਜਪਾ ਵਰਕਰਾਂ ਦੀ ਸਖ਼ਤ ਮਿਹਨਤ ਤੇ ਜਨਤਾ ਦੇ ਸਮਰਥਨ ਨਾਲ, ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਵੀ ਕਮਲ ਖਿੜੇਗਾ | ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ, ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਜਨਰਲ ਸਕੱਤਰ ਰਘੂਨਾਥ ਸਿੰਘ ਰਾਣਾ, ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਮਨਕੋਟੀਆ, ਸੂਬਾ ਕਾਰਜਕਾਰਨੀ ਮੈਂਬਰ ਅਨਿਲ ਵਸ਼ਿਸ਼ਟ, ਸੁਸ਼ੀਲ ਕੁਮਾਰ ਪਿੰਕੀ, ਰਘੂਨਾਥ ਰਾਣਾ ਦਸੂਹਾ, ਸੂਬਾ ਕਾਰਜਕਾਰਨੀ ਮੈਂਬਰ ਸੰਦੀਪ ਮਿਨਹਾਸ, ਸੰਜੀਵ ਮਿਨਹਾਸ, ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਅਸ਼ਵਨੀ ਚੌਧਰੀ, ਮੰਡਲ ਪ੍ਰਧਾਨ ਨੀਰਜ ਸਾਹਨੀ ਬੰਟੀ, ਮੰਡਲ ਪ੍ਰਧਾਨ ਸੁਨੀਲ ਕੁਮਾਰ ਡਿੰਪੀ, ਮੰਡਲ ਪ੍ਰਧਾਨ ਚਰਨਜੀਤ ਸਿੰਘ, ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਮੰਡਲ ਪ੍ਰਧਾਨ ਸ਼ੰਮੀ ਵਸ਼ਿਸ਼ਟ, ਮੰਡਲ ਪ੍ਰਧਾਨ ਮਨੋਜ ਕੁਮਾਰ, ਮਦਨ ਲਾਲ ਨਾਗਲੂ, ਵਿਜੇ ਰਣੌਤ ਹੈਪੀ, ਰਾਜੇਸ਼ ਵਰਮਾ, ਅਨਮੋਲ ਹੁੰਦਲ, ਕੁਲਵਿੰਦਰ ਕਾਕਾ, ਮਾਸਟਰ ਮਹਿੰਦਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੁਕੇਰੀਆਂ 'ਚ ਭਾਜਪਾ ਦਫ਼ਤਰ ਦੇ ਬਾਹਰ ਯੂਥ ਵਿੰਗ ਦਾ ਪ੍ਰਦਰਸ਼ਨ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ (ਪੰਜਾਬ) ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।