06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਧਾਇਕ ਰਾਜਾ ਨੇ ਪਿੰਡ ਟਾਹਲੀ ਵਿਖੇ 34 ਲੱਖ ਦੀ ਲਾਗਤ ਨਾਲ ਬਣਨ ਵਾਲੀ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 12-05-2026
ਟਾਂਡਾ ਉੜਮੁੜ, 11 ਮਈ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਿੰਡ ਟਾਹਲੀ ਵਿਖੇ ਲਗਪਗ 34 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਇਲਾਜ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ | ਉਨ੍ਹਾਂ ਕਿਹਾ ਕਿ ਇਸ ਨਵੀਂ ਡਿਸਪੈਂਸਰੀ ਦੇ ਚਾਲੂ ਹੋਣ ਨਾਲ ਪਿੰਡ ਟਾਹਲੀ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਛੋਟੇ-ਮੋਟੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ | ਇਸ ਮੌਕੇ ਨਿਵਾਸੀਆਂ ਵਲੋਂ ਵਿਧਾਇਕ ਰਾਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਿਸਪੈਂਸਰੀ ਦੀ ਲੰਮੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਈ ਹੈ | ਇਸ ਮੌਕੇ ਸਰਪੰਚ ਐਸ. ਪੀ. ਸਿੰਘ, ਲਖਵਿੰਦਰ ਸਿੰਘ ਸੇਠੀ, ਸਰਪੰਚ ਮਲਕੀਤ ਸਿੰਘ ਸਲੇਮਪੁਰ, ਸਰਪੰਚ ਵਰਿੰਦਰ ਸਿੰਘ ਭੂਲਪੁਰ, ਸਰਪੰਚ ਮਨਜੀਤ ਸਿੰਘਾਂ, ਸੁਰਿੰਦਰ ਪਾਲ ਸਿੰਘ, ਅੰਮਿ੍ਤਪਾਲ ਸਿੰਘ, ਲਖਬੀਰ ਸਿੰਘ, ਰਣਜੋਤ ਸਿੰਘ, ਹਰਬੰਸ ਸਿੰਘ, ਗੁਰਚਰਨ ਸਿੰਘ, ਬਚਿੱਤਰ ਸਿੰਘ, ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਨਵੀਂ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।