06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੀ. ਪੀ. ਆਈ. ਐਮ. ਤਹਿਸੀਲ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ

ਅਜੀਤ ਡੈਸਕ 12-05-2026
ਹੁਸ਼ਿਆਰਪੁਰ, 11 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼ਹੀਦ ਚੰਨਣ ਸਿੰਘ ਧੂਤ ਭਵਨ ਵਿਖੇ ਸੀ. ਪੀ. ਆਈ. ਐਮ. ਤਹਿਸੀਲ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ ਸਾਥੀ ਸੰਤੋਖ ਸਿੰਘ ਭੀਲੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ 'ਚ ਸਾਥੀ ਗੁਰਨੇਕ ਸਿੰਘ ਭੱਜਲ ਜ਼ਿਲ੍ਹਾ ਸਕੱਤਰ ਤੇ ਸੂਬਾ ਸਕੱਤਰ ਮੈਂਬਰ ਤੇ ਸਾਥੀ ਗੁਰਮੇਸ਼ ਸਿੰਘ ਸੂਬਾ ਕਮੇਟੀ ਮੈਂਬਰ ਸ਼ਾਮਿਲ ਹੋਏ | ਮੀਟਿੰਗ 'ਚ ਬੋਲਦਿਆਂ ਸਾਥੀ ਗੁਰਨੇਕ ਸਿੰਘ ਭੱਜਲ ਨੇ ਅਜੌਕੀ ਰਾਜਨੀਤੀ ਅਵਸਥਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਾਲ ਦੀਆਂ ਚੋਣਾਂ ਜਿੱਤਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਤੇ ਆਰ. ਐਸ. ਐਸ. ਦੇਸ਼ ਪੱਧਰ 'ਤੇ ਹੋਰ ਜ਼ਿਆਦਾ ਹਮਲਾਵਰ ਹੋ ਗਈ ਹੈ | ਹੁਣ ਉਹ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਹਰ ਕਿਸਮ ਦੇ ਹੱਥਕੰਡੇ ਵਰਤ ਰਹੀ ਹੈ | ਉਨ੍ਹਾਂ ਨੂੰ 15 ਮਈ ਚੰਡੀਗੜ੍ਹ ਰਾਜਪਾਲ ਭਵਨ ਵੱਲ ਮਾਰਚ ਅਤੇ 29 ਮਈ ਨੂੰ ਜਲੰਧਰ ਵਿਚ ਕੀਤੀ ਜਾ ਰਹੀ ਰੈਲੀ ਤੇ ਮਾਰਚ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਾਥੀ ਗੁਰਮੇਸ਼ ਸਿੰਘ ਨੇ ਮੀਟਿੰਗ ਦੇ ਏਜੰਡਿਆਂ ਦੀ ਵਿਆਖਿਆ ਕਰਦਿਆਂ 29 ਮਈ ਦੀ ਜਲੰਧਰ ਜਾਣ ਦੀ ਤਿਆਰੀ ਸੰਬੰਧੀ ਵਿਚਾਰ ਚਰਚਾ ਕੀਤੀ | ਇਸ ਮੌਕੇ ਸਾਥੀ ਇੰਦਰਪਾਲ ਸਿੰਘ, ਧੰਨਪਤ, ਪ੍ਰੇਮ ਲਤਾ, ਸੁਰਿੰਦਰ ਕੌਰ, ਰਾਜ ਰਾਣੀ, ਮਹਿੰਦਰ ਸਿੰਘ ਭੀਲੋਵਾਲ, ਪਰਸ਼ਣ ਸਿੰਘ ਲੇਲੀ, ਤੀਰਥ ਸਿੰਘ ਸਤੌਰ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਭੰਬੋਤੇ ਗੋਤਰ ਦਾ ਸਾਲਾਨਾ ਮੇਲਾ ਭੰਬੋਤਾੜ ਵਿਖੇ 17 ਨੂੰ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਅਦਬੀਆਂ ਰੋਕਣ ਬਾਰੇ ਕਾਨੰੂਨ 'ਚ ਬੇਲੋੜੀ ਦਖ਼ਲਅੰਦਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।