ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਅਤੇ ਗੜ੍ਹਦੀਵਾਲਾ ਵਿਖੇ ਮਾਂ ਦਿਵਸ ਮਨਾਇਆ | ਪਿ੍ੰਸੀਪਲ ਗਗਨਦੀਪ ਸਿੰਘ ਤੇ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਇਕੱਠੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨੂੰ ਸਮਰਪਿਤ ਕਵਿਤਾਵਾਂ ਸੁਣਾ ਕੇ ਅਤੇ ਗੀਤ ਗਾ ਕੇ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬਣੇ ਕਾਰਡ ਦੇ ਕੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ | ਇਸ ਮੌਕੇ ਪਿ੍ੰ. ਗਗਨਦੀਪ ਸਿੰਘ ਤੇ ਪਿ੍ੰ. ਰੁਪਿੰਦਰਜੀਤ ਸਿੰਘ ਨੇ ਮਾਵਾਂ ਅਤੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੀ ਮਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪਿਆਰ ਤੇ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਸਿਰਫ਼ ਇਕ ਦਿਨ ਨਹੀਂ ਸਗੋਂ ਹਰ ਦਿਨ ਨੂੰ ਮਾਂ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ |