22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਘਰ 'ਚੋਂ 40000 ਦੀ ਨਕਦੀ ਤੇ ਗਹਿਣੇ ਚੋਰੀ

ਅਜੀਤ ਡੈਸਕ 13-05-2026

ਮਾਹਿਲਪੁਰ, 12 ਮਈ (ਰਜਿੰਦਰ ਸਿੰਘ)-ਪਿੰਡ ਟੂਟੋਮਜਾਰਾ ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਘਰ 'ਚੋਂ 40000 ਰੁਪਏ ਦੇ ਕਰੀਬ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਬੱਲੂ ਪੁੱਤਰ ਸੁੰਦਰ ਸਿੰਘ ਵਾਸੀ ਟੂਟੋਮਜਾਰਾ ਨੇ ਦੱਸਿਆ ਕਿ ਬੀਤੀ ਸ਼ਾਮ 5 ਕੁ ਵਜੇ ਮੇਰੀ ਪਤਨੀ ਪੂਜਾ ਅੱਡਾ ਟੂਟੋਮਜਾਰਾ ਦੁਕਾਨ ਤੋਂ ਘਰੇਲੂ ਸਾਮਾਨ ਲੈਣ ਗਈ ਸੀ ਤੇ ਪੰਦਰਾਂ ਕੁ ਮਿੰਟਾਂ ਬਾਅਦ ਜਦੋਂ ਘਰ ਪਰਤੀ ਤਾਂ ਘਰ ਦੇ ਮੇਨ ਗੇਟ ਦਾ ਕੁੰਡਾ ਟੁੱਟਾ ਹੋਇਆ ਸੀ ਤੇ ਮੈਂ ਅੰਦਰ ਜਾ ਕੇ ਦੇਖਿਆ ਤਾਂ ਬਾਕਸ ਬੈੱਡ ਖੁੱਲਿ੍ਹਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਘਰ 'ਚੋਂ ਚਾਲੀ ਹਜ਼ਾਰ ਰੁਪਏ, ਸੋਨੇ ਤੇ ਚਾਂਦੀ ਦੇ ਗਹਿਣੇ ਤੇ ਇਕ ਕੀਮਤੀ ਮੋਬਾਈਲ ਗ਼ਾਇਬ ਸੀ | ਉਸ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਘਰਾਂ 'ਚ ਟਾਈਲਾਂ ਲਗਾਉਣ ਦਾ ਕੰਮ ਕਰਦਾ ਹੈ, ਉਹ ਕੁਝ ਦਿਨ ਪਹਿਲਾਂ ਲੇਬਰ ਨੂੰ ਪੇਮੈਂਟ ਕਰਨ ਲਈ ਮਾਲਕਾਂ ਤੋਂ ਚਾਲੀ ਹਜ਼ਾਰ ਰੁਪਏ ਲੈ ਕੇ ਆਇਆ ਸੀ | ਇਸ ਸੰਬੰਧੀ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ |

ਪਿਛਲੀ ਖ਼ਬਰ ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪਿੰਡ ਰੋਮਾਣਾ ਅਜੀਤ ਸਿੰਘ ਦੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਨਹਿਰੀ ਪਾਣੀ ਤੋਂ ਵਾਂਝੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।