22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਅਜੀਤ ਡੈਸਕ 13-05-2026

ਹੁਸ਼ਿਆਰਪੁਰ, 12 ਮਈ (ਨਰਿੰਦਰ ਸਿੰਘ ਬੱਡਲਾ)-ਹੱਕੀ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ 'ਚ ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਵੱਡਾ ਇਕੱਠ ਕੀਤਾ | ਇਕੱਠ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਤੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਉਹ ਘੱਟ ਤਨਖ਼ਾਹਾਂ ਤੇ ਅਸਥਿਰ ਨੌਕਰੀਆਂ ਦੇ ਸਹਾਰੇ ਆਪਣਾ ਘਰ ਚਲਾ ਰਹੇ ਹਨ, ਪਰ ਹੁਣ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਮੁਲਾਜ਼ਮ ਆਗੂਆਂ ਜਤਿੰਦਰ ਸਿੰਘ ਤੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਤਨਖ਼ਾਹਾਂ 'ਚ ਵਾਧਾ ਕੀਤਾ ਜਾਵੇ ਅਤੇ ਹੋਰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸਣ ਇੱਜ਼ਤ ਨਾਲ ਕਰ ਸਕਣ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਤਾਂ ਦਿੱਤੇ ਜਾਂਦੇ ਹਨ ਪਰ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ | ਇਸ ਮੌਕੇ ਮੁਲਾਜ਼ਮਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਕੱਚੇ ਬਿਜਲੀ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਅਗਲੀ ਖ਼ਬਰ ਲਾਲੀ ਬਾਜਵਾ ਵਲੋਂ ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।