22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਕੰਢੀ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-05-2026
ਪੱਸੀ ਕੰਢੀ, 12 ਮਈ (ਜਗਤਾਰ ਸਿੰਘ ਰਜਪਾਲਮਾ)-ਸੰਤ ਬਾਬਾ ਭੋਲਾ ਗਿਰ ਜੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਕੰਢੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਦੇ ਪਿ੍ੰਸੀਪਲ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਸਕੂਲ ਦੀ ਵਿਦਿਆਰਥਣ ਹਰਮਨ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਹਰਪ੍ਰੀਤ ਕੌਰ, ਸਿਮਰਨਜੀਤ ਸਿੰਘ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਲਵਲੀਨ ਬੱਧਣ, ਸਿਮਰਨਜੀਤ ਕੌਰ, ਸਮੀਰ ਅਹਿਮਦ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ, ਤਨਵੀਰ ਕੌਰ ਤੇ ਬਬਲੀ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਮਹੰਤ ਰਾਮ ਗਿਰ ਨੇ ਸਕੂਲ ਦੇ ਸਮੂਹ ਸਟਾਫ਼, ਬੱਚਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਅਧਿਆਪਕਾਂ ਮਨਜੀਤ ਕੌਰ, ਅਨੀਤਾ ਰਾਣੀ, ਹਰਪ੍ਰੀਤ ਕੌਰ, ਸੀਮਾ ਰਾਣੀ, ਸਰੋਜਨੀ ਦੇਵੀ, ਅੰਜਲੀ, ਕਾਜਲ, ਮਨੀਸ਼ਾ, ਪ੍ਰੀਤੀ, ਹਰਮਨ ਕੌਰ, ਬੰਦਨਾ ਤੇ ਕਮਲਦੀਪ ਸਿੰਘ ਆਦਿ ਸਮੇਤ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀਨੀਅਰ ਸੈਕੰਡਰੀ) ਹਾਜੀਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।