22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਡਰੀਮ ਪਬਲਿਕ ਸਕੂਲ ਰਾਮਗੜ੍ਹ ਸੀਕਰੀ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-05-2026
ਰਾਮਗੜ੍ਹ ਸੀਕਰੀ, 12 ਮਈ (ਕਟੋਚ)-ਡਰੀਮ ਪਬਲਿਕ ਹਾਈ ਸਕੂਲ ਰਾਮਗੜ੍ਹ ਸੀਕਰੀ ਦਾ ਦਸਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਬਲਰਾਜ ਰਾਣਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ 24 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਦਿੱਤੀ ਸੀ ਜੋ ਸਾਰੇ ਸ਼ਾਨਦਾਰ ਅੰਕਾਂ ਨਾਲ ਪਾਸ ਐਲਾਨੇ ਗਏ ਹਨ | 16 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਆਦਿਤਿਆ ਕੌਂਡਲ ਨੇ 605/650 ਅੰਕ (93.07) ਫ਼ੀਸਦੀ ਲੈ ਕੇ ਸਕੂਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ ਜਦਕਿ ਰਿਤੇਸ਼ ਪਰਮਾਰ ਨੇ 579/650 ਅੰਕ (89.07) ਫ਼ੀਸਦੀ ਅੰਕ ਲੈ ਕੇ ਸਕੂਲ 'ਚ ਦੂਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਪ੍ਰਬੰਧਕ ਕਮੇਟੀ ਨੇ ਸਕੂਲ ਦੀ ਇਸ ਉਪਲਬਧੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਕੂਲ ਸਟਾਫ਼ ਨੂੰ ਹੱਲਾ ਸ਼ੇਰੀ ਦਿੰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਸੂਹਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਭੂੰਬੋਤਾੜ ਸਕੂਲ ਦਾ ਬੋਰਡ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।