22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਕੂਲ ਆਫ਼ ਐਮੀਨੈਂਸ ਦਸੂਹਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-05-2026
ਦਸੂਹਾ, 12 ਮਈ (ਭੁੱਲਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ 'ਚ ਸਕੂਲ ਆਫ ਐਮੀਨੈਂਸ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਪਿ੍ੰਸੀਪਲ ਸ੍ਰੀ ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਦਸੂਹਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਾਨਸੀ ਬਾਲਾ ਨੇ 606/650 ਨੰਬਰ ਪ੍ਰਾਪਤ ਕਰਕੇ 93.2 ਫ਼ੀਸਦੀ ਨਾਲ ਜਮਾਤ 'ਚ ਪਹਿਲਾ, ਸਰਬਜੋਤ ਸਿੰਘ ਨੇ 586/650 (90.1 ਫ਼ੀਸਦੀ) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਦਿਲਪ੍ਰੀਤ ਕੌਰ ਨੇ 585/650 (90 ਫ਼ੀਸਦੀ) ਅੰਕਾਂ ਨਾਲ ਜਮਾਤ 'ਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਗੁਰਦਿਆਲ ਸਿੰਘ ਵਲੋਂ ਦਸਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦਾ ਛੱਤ ਪ੍ਰਤੀਸ਼ਤ ਨਤੀਜਾ ਆਉਣ ਤੇ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਤਾ ਪਿਤਾ ਅਤੇ ਸਮੂਹ ਸਟਾਫ ਨੂੰ ਵਧਾਈਆਂ ਦਿੱਤੀਆਂ ਗਈ | ਦਸਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਵਲੋਂ ਛੱਤ ਪ੍ਰਤੀਸ਼ਤ ਨਤੀਜਾ ਲਿਆਉਣ ਦੇ ਨਾਲ ਨਾਲ ਸਾਰੇ ਹੀ ਵਿਦਿਆਰਥੀਆਂ ਦਾ 60 ਫ਼ੀਸਦੀ ਤੋਂ ਉੱਪਰ ਨਤੀਜਾ ਆਉਣ 'ਤੇ ਸਮੂਹ ਸਕੂਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਇਸੇ ਤਰ੍ਹਾਂ ਨਾਲ ਵਧੀਆ ਨਤੀਜੇ ਲਿਆਉਣ 'ਤੇ ਵਧੀਆ ਪ੍ਰਦਰਸ਼ਨ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਝਾਵਾਂ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਡਰੀਮ ਪਬਲਿਕ ਸਕੂਲ ਰਾਮਗੜ੍ਹ ਸੀਕਰੀ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।