22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਬੁੱਢਾ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 13-05-2026
ਅੱਡਾ ਸਰਾਂ, 12 ਮਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਪਬਲਿਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੱਡਾ ਸਰਾਂ ਦਾ 10ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਵਿਸ਼ਾਲ ਵਰਮਾ ਨੇ ਦੱਸਿਆ ਕਿ ਨਤੀਜੇ 'ਚੋਂ ਲਵਦੀਪ ਸਿੰਘ ਨੇ 575 ਅੰਕ ਪ੍ਰਾਪਤ ਕਰਕੇ ਪਹਿਲਾ ਤੇ ਹਿਤਾਕਸ਼ੀ ਨੇ ਦੂਸਰਾ, ਜਦਕਿ ਗਗਨਪ੍ਰੀਤ ਕੌਰ ਤੇ ਰਾਜਵਿੰਦਰ ਸਿੰਘ ਧਾਲੀਵਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਸੈਕਟਰੀ ਬਿਕਰਮਜੀਤ ਸਿੰਘ ਲਾਲੀ, ਜਥੇਦਾਰ ਅਵਤਾਰ ਸਿੰਘ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ, ਗੁਰਮੇਲ ਸਿੰਘ ਸੀਕਰੀ, ਡਾ. ਕੁਲਦੀਪ ਸਿੰਘ ਘੋੜੇਵਾਹਾ, ਰਕੇਸ਼ ਵੋਹਰਾ, ਤਰਸੇਮ ਸਿੰਘ ਚੌਟਾਲਾ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਕੰਧਾਲਾ ਜੱਟਾਂ, ਡਾ. ਦਵਿੰਦਰ ਕੌਸ਼ਲ ਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਜੀ. ਟੀ. ਬੀ. ਸਕੂਲ ਦਸੂਹਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।