22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜੀ. ਟੀ. ਬੀ. ਸਕੂਲ ਦਸੂਹਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-05-2026
ਦਸੂਹਾ, 12 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸੈਸ਼ਨ 2025-26 ਦਾ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਦਸਵੀਂ ਸ਼ੇ੍ਰਣੀ ਦਾ ਨਤੀਜਾ 100 ਫ਼ੀਸਦੀ ਰਿਹਾ | ਇਨ੍ਹਾਂ ਵਿਦਿਆਰਥੀਆਂ 'ਚੋਂ ਗੁਰਲੀਨ ਕੌਰ ਨੇ 95.3 ਫ਼ੀਸਦੀ ਨੰਬਰ ਲੈ ਕੇ ਸਕੂਲ 'ਚੋਂ ਪਹਿਲਾ, ਤਾਨੀਆ ਨੇ 92.7 ਫ਼ੀਸਦੀ ਨੰਬਰ ਲੈ ਕੇ ਦੂਜਾ ਤੇ ਸਿਮਰਨਪ੍ਰੀਤ ਕੌਰ ਨੇ 92.6 ਫ਼ੀਸਦੀ ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਸਕੂਲ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਕਾਰੀ ਸਕੂਲ ਅਜੜਾਮ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਾਬਾ ਬੁੱਢਾ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।